1 Peter 4:17 in Panjabi 17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
Other Translations King James Version (KJV) For the time is come that judgment must begin at the house of God: and if it first begin at us, what shall the end be of them that obey not the gospel of God?
American Standard Version (ASV) For the time `is come' for judgment to begin at the house of God: and if `it begin' first at us, what `shall be' the end of them that obey not the gospel of God?
Bible in Basic English (BBE) For the time has come for the judging, starting with the church of God; but if it makes a start with us, what will be the end of those who are not under the rule of God?
Darby English Bible (DBY) For the time of having the judgment begin from the house of God [is come]; but if first from us, what [shall be] the end of those who obey not the glad tidings of God?
World English Bible (WEB) For the time has come for judgment to begin at the house of God. If it begins first with us, what will happen to those who don't obey the Gospel of God?
Young's Literal Translation (YLT) because it is the time of the beginning of the judgment from the house of God, and if first from us, what the end of those disobedient to the good news of God?
Cross Reference Isaiah 10:12 in Panjabi 12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ ।
Jeremiah 25:29 in Panjabi 29 ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ । ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨਾ ਛੁੱਟੋਗੇ ? ਤੁਸੀਂ ਸਜ਼ਾ ਤੋਂ ਬਿਨਾ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
Jeremiah 49:12 in Panjabi 12 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ । ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ
Ezekiel 9:6 in Panjabi 6 ਤੁਸੀਂ ਬੁੱਢਿਆਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ ।
Amos 3:2 in Panjabi 2 “ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ !”
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 3:9 in Panjabi 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Matthew 11:20 in Panjabi 20 ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ ।
Luke 10:12 in Panjabi 12 ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ ।
Luke 12:47 in Panjabi 47 ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ ।
Luke 23:31 in Panjabi 31 ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁੱਝ ਨਾ ਹੋਵੇਗਾ ? ।
Romans 2:9 in Panjabi 9 ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ ।
Galatians 3:1 in Panjabi 1 ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ ?
Galatians 5:7 in Panjabi 7 ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ ?
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
Hebrews 2:2 in Panjabi 2 ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ ।
Hebrews 2:4 in Panjabi 4 ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ ।
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
Hebrews 11:8 in Panjabi 8 ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ ।
Hebrews 12:24 in Panjabi 24 ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ ।
1 Peter 2:8 in Panjabi 8 ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ । ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ