1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
Other Translations King James Version (KJV) For the time past of our life may suffice us to have wrought the will of the Gentiles, when we walked in lasciviousness, lusts, excess of wine, revellings, banquetings, and abominable idolatries:
American Standard Version (ASV) For the time past may suffice to have wrought the desire of the Gentiles, and to have walked in lasciviousness, lusts, winebibbings, revellings, carousings, and abominable idolatries:
Bible in Basic English (BBE) Because for long enough, in times past, we have been living after the way of the Gentiles, given up to the desires of the flesh, to drinking and feasting and loose behaviour and unclean worship of images;
Darby English Bible (DBY) For the time past [is] sufficient [for us] to have wrought the will of the Gentiles, walking in lasciviousness, lusts, wine-drinking, revels, drinkings, and unhallowed idolatries.
World English Bible (WEB) For we have spent enough of our past time doing the desire of the Gentiles, and having walked in lewdness, lusts, drunken binges, orgies, carousings, and abominable idolatries.
Young's Literal Translation (YLT) for sufficient to us `is' the past time of life the will of the nations to have wrought, having walked in lasciviousnesses, desires, excesses of wines, revelings, drinking-bouts, and unlawful idolatries,
Cross Reference Deuteronomy 12:30 in Panjabi 30 ਤਾਂ ਸਾਵਧਾਨ ਰਹਿਣਾ, ਅਜਿਹਾ ਨਾ ਹੋਵੇ ਕਿ ਜਦ ਉਹ ਤੁਹਾਡੇ ਅੱਗਿਓਂ ਨਾਸ਼ ਕਰ ਦਿੱਤੇ ਜਾਣ ਤਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਤੁਸੀਂ ਵੀ ਫਸ ਜਾਓ ਅਰਥਾਤ ਉਹਨਾਂ ਦੇ ਦੇਵਤਿਆਂ ਦੇ ਬਾਰੇ ਇਹ ਨਾ ਪੁੱਛਿਓ ਕਿ ਇਨ੍ਹਾਂ ਕੌਮਾਂ ਦੇ ਲੋਕ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ ਤਾਂ ਜੋ ਅਸੀਂ ਵੀ ਇਸੇ ਤਰ੍ਹਾਂ ਹੀ ਕਰੀਏ ।
2 Samuel 13:28 in Panjabi 28 ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ । ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ । ਬਿਲਕੁਲ ਨਾ ਡਰਿਓ ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ !
1 Kings 21:26 in Panjabi 26 ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅੰਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ ।
2 Chronicles 15:8 in Panjabi 8 ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਅਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ
Proverbs 23:29 in Panjabi 29 ਕੌਣ ਹਾਏ ਹਾਏ ਕਰਦਾ ਹੈ ? ਕੌਣ ਅਫ਼ਸੋਸ ਕਰਦਾ ਹੈ ? ਕੌਣ ਝਗੜਾਲੂ ਹੈ ? ਕੌਣ ਕੁੜਦਾ ਹੈ ? ਕੌਣ ਐਵੇਂ ਘਾਇਲ ਹੁੰਦਾ ਹੈ ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ ?
Isaiah 5:11 in Panjabi 11 ਹਾਇ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ !
Isaiah 28:7 in Panjabi 7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ !
Isaiah 65:4 in Panjabi 4 ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,
Jeremiah 16:18 in Panjabi 18 ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੂਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ ।
Ezekiel 44:6 in Panjabi 6 ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ ।
Ezekiel 45:9 in Panjabi 9 ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਰਾਜਕੁਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ । ਅੱਤਿਆਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ । ਨਿਆਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੂ ਯਹੋਵਾਹ ਦਾ ਵਾਕ ਹੈ ।
Mark 7:22 in Panjabi 22 ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ ।
Acts 17:30 in Panjabi 30 ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ ।
Romans 1:20 in Panjabi 20 ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ ।
Romans 8:12 in Panjabi 12 ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ ।
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
1 Corinthians 6:11 in Panjabi 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ ।
1 Corinthians 12:2 in Panjabi 2 ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ ।
2 Corinthians 12:21 in Panjabi 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Galatians 5:21 in Panjabi 21 ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ । ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ ।
Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Ephesians 5:18 in Panjabi 18 ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ ।
1 Thessalonians 4:5 in Panjabi 5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ ।
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
1 Peter 1:14 in Panjabi 14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ ।
Jude 1:4 in Panjabi 4 ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ ।
Revelation 17:4 in Panjabi 4 ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ । ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ ।