1 Peter 5:1 in Panjabi 1 ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,
Other Translations King James Version (KJV) The elders which are among you I exhort, who am also an elder, and a witness of the sufferings of Christ, and also a partaker of the glory that shall be revealed:
American Standard Version (ASV) The elders among you I exhort, who am a fellow-elder, and a witness of the sufferings of Christ, who am also a partaker of the glory that shall be revealed:
Bible in Basic English (BBE) I who am myself one of the rulers of the church, and a witness of the death of Christ, having my part in the coming glory, send this serious request to the chief men among you:
Darby English Bible (DBY) The elders which [are] among you I exhort, who [am their] fellow-elder and witness of the sufferings of the Christ, who also [am] partaker of the glory about to be revealed:
World English Bible (WEB) I exhort the elders among you, as a fellow elder, and a witness of the sufferings of Christ, and who will also share in the glory that will be revealed.
Young's Literal Translation (YLT) Elders who `are' among you, I exhort, who `am' a fellow-elder, and a witness of the sufferings of the Christ, and of the glory about to be revealed a partaker,
Cross Reference Psalm 73:24 in Panjabi 24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰਖੇਂਗਾ ।
Luke 24:48 in Panjabi 48 ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ ।
John 15:26 in Panjabi 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ ।
Acts 1:8 in Panjabi 8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ ।
Acts 1:22 in Panjabi 22 ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ ।
Acts 2:32 in Panjabi 32 ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ ।
Acts 3:15 in Panjabi 15 ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ ।
Acts 5:30 in Panjabi 30 ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ ।
Acts 10:39 in Panjabi 39 ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ ।
Acts 11:30 in Panjabi 30 ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁੱਝ ਭੇਜਿਆ ।
Acts 14:23 in Panjabi 23 ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ ।
Acts 15:4 in Panjabi 4 ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁੱਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ ।
Acts 15:6 in Panjabi 6 ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ ।
Acts 15:22 in Panjabi 22 ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ ।
Acts 20:17 in Panjabi 17 ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ ।
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Acts 21:18 in Panjabi 18 ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ ।
Romans 8:17 in Panjabi 17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ ।
2 Corinthians 5:1 in Panjabi 1 ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ ।
2 Corinthians 5:8 in Panjabi 8 ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ ।
Philippians 1:19 in Panjabi 19 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ ।
Philippians 1:21 in Panjabi 21 ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ ।
Colossians 3:3 in Panjabi 3 ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ ।
1 Timothy 5:1 in Panjabi 1 ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ ।
1 Timothy 5:19 in Panjabi 19 ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ ।
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
Titus 1:5 in Panjabi 5 ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ ।
Philemon 1:9 in Panjabi 9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ ।
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।
1 Peter 1:7 in Panjabi 7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ ।
1 Peter 1:12 in Panjabi 12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀਂ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ ।
1 Peter 5:4 in Panjabi 4 ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
1 John 3:2 in Panjabi 2 ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁੱਝ ਹੋਵਾਂਗੇ ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ ।
2 John 1:1 in Panjabi 1 ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ ।
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।