1 Peter 5:2 in Panjabi 2 ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
Other Translations King James Version (KJV) Feed the flock of God which is among you, taking the oversight thereof, not by constraint, but willingly; not for filthy lucre, but of a ready mind;
American Standard Version (ASV) Tend the flock of God which is among you, exercising the oversight, not of constraint, but willingly, according to `the will of' God; nor yet for filthy lucre, but of a ready mind;
Bible in Basic English (BBE) Keep watch over the flock of God which is in your care, using your authority, not as forced to do so, but gladly; and not for unclean profit but with a ready mind;
Darby English Bible (DBY) shepherd the flock of God which [is] among you, exercising oversight, not by necessity, but willingly; not for base gain, but readily;
World English Bible (WEB) Shepherd the flock of God which is among you, exercising the oversight, not under compulsion, but voluntarily, not for dishonest gain, but willingly;
Young's Literal Translation (YLT) feed the flock of God that `is' among you, overseeing not constrainedly, but willingly, neither for filthy lucre, but of a ready mind,
Cross Reference Psalm 78:71 in Panjabi 71 ਉਹ ਉਹ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ । ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ ਇਸਰਾਏਲ ਨੂੰ ਚਰਾਵੇ ।
Song of Solomon 1:8 in Panjabi 8 ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ ।
Isaiah 6:8 in Panjabi 8 ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ ।
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Isaiah 56:11 in Panjabi 11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।
Isaiah 63:11 in Panjabi 11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ ?
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Jeremiah 13:20 in Panjabi 20 ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵਲੋਂ ਆਉਣ ਵਾਲਿਆ ਨੂੰ ਵੇਖ ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ ? ਹਾਂ, ਤੇਰਾ ਸੋਹਣਾ ਇੱਜੜ ?
Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 34:31 in Panjabi 31 ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Micah 5:4 in Panjabi 4 ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ ।
Micah 7:14 in Panjabi 14 ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ ।
Zechariah 11:17 in Panjabi 17 ਹਾਏ ਉਸ ਮੇਰੇ ਮੂਰਖ ਅਯਾਲੀ ਲਈ ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ !
Malachi 1:10 in Panjabi 10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ ।
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 20:26 in Panjabi 26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ ।
Acts 20:33 in Panjabi 33 ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ ।
Acts 21:13 in Panjabi 13 ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ ।
Romans 1:15 in Panjabi 15 ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ ।
1 Corinthians 9:7 in Panjabi 7 ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ ? ਕੌਣ ਅੰਗੂਰੀ ਬਾਗ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁੱਝ ਦੁੱਧ ਨਹੀਂ ਪੀਂਦਾ ?
1 Corinthians 9:16 in Panjabi 16 ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ । ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ !
2 Corinthians 12:14 in Panjabi 14 ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ । ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 3:8 in Panjabi 8 ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ ।
Titus 1:7 in Panjabi 7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ ।
Titus 1:11 in Panjabi 11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Titus 3:1 in Panjabi 1 ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ ।
Philemon 1:14 in Panjabi 14 ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁੱਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ ।
Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
Revelation 18:12 in Panjabi 12 ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ