1 Samuel 15:11 in Panjabi 11 ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ । ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ ।
Other Translations King James Version (KJV) It repenteth me that I have set up Saul to be king: for he is turned back from following me, and hath not performed my commandments. And it grieved Samuel; and he cried unto the LORD all night.
American Standard Version (ASV) It repenteth me that I have set up Saul to be king; for he is turned back from following me, and hath not performed my commandments. And Samuel was wroth; and he cried unto Jehovah all night.
Bible in Basic English (BBE) It is no longer my pleasure for Saul to be king; for he is turned back from going in my ways, and has not done my orders. And Samuel was very sad, crying to the Lord in prayer all night.
Darby English Bible (DBY) It repenteth me that I have set up Saul to be king; for he is turned away from following me, and hath not fulfilled my words. And Samuel was much grieved; and he cried to Jehovah all night.
Webster's Bible (WBT) I repent that I have set up Saul to be king: for he is turned back from following me, and hath not performed my commandments. And it grieved Samuel; and he cried to the LORD all night.
World English Bible (WEB) It repents me that I have set up Saul to be king; for he is turned back from following me, and has not performed my commandments. Samuel was angry; and he cried to Yahweh all night.
Young's Literal Translation (YLT) `I have repented that I caused Saul to reign for king, for he hath turned back from after Me, and My words he hath not performed;' and it is displeasing to Samuel, and he crieth unto Jehovah all the night.
Cross Reference Genesis 6:6 in Panjabi 6 ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ ।
Joshua 22:16 in Panjabi 16 ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਇਹ ਕੀ ਬੇਈਮਾਨੀ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ ?
1 Samuel 12:23 in Panjabi 23 ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ । ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ ।
1 Samuel 13:13 in Panjabi 13 ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ ।
1 Samuel 15:3 in Panjabi 3 ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ਼ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇੜ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ ।
1 Samuel 15:9 in Panjabi 9 ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ਼ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ ।
1 Samuel 15:35 in Panjabi 35 ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ ।
2 Samuel 24:16 in Panjabi 16 ਜਦ ਦੂਤ ਨੇ ਯਰੂਸ਼ਲਮ ਦੇ ਨਾਸ਼ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਬੁਰਿਆਈ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬੱਸ ਬਹੁਤ ਹੋ ਚੁੱਕੀ ਹੈ, ਹੁਣ ਆਪਣਾ ਹੱਥ ਖਿੱਚ ਲੈ । ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਾਨਾਹ ਦੇ ਖੇਤ ਕੋਲ ਖੜ੍ਹਾ ਸੀ ।
1 Kings 9:6 in Panjabi 6 ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਹੋਰਨਾਂ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ ।
Psalm 36:3 in Panjabi 3 ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ ।
Psalm 78:41 in Panjabi 41 ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ ।
Psalm 78:57 in Panjabi 57 ਸਗੋਂ ਓਹ ਫਿਰ ਗਏ ਅਤੇ ਆਪਣੇ ਪਿਉ-ਦਾਦਿਆਂ ਵਾਂਗੂੰ ਛੱਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ ।
Psalm 109:4 in Panjabi 4 ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ ।
Psalm 110:4 in Panjabi 4 ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ ।
Psalm 119:136 in Panjabi 136 ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ ।
Psalm 125:5 in Panjabi 5 ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ ! ਇਸਰਾਏਲ ਉੱਤੇ ਸਲਾਮਤੀ ਹੋਵੇ ।
Jeremiah 9:1 in Panjabi 1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ !
Jeremiah 9:18 in Panjabi 18 ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ ਛਮ ਚੋਵੇ ।
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Jeremiah 18:7 in Panjabi 7 ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ
Amos 7:3 in Panjabi 3 ਇਸ ਦੇ ਵਿਖੇ ਯਹੋਵਾਹ ਪਛਤਾਇਆ ਅਤੇ ਉਸਨੇ ਕਿਹਾ, “ਅਜਿਹਾ ਨਹੀਂ ਹੋਵੇਗਾ ।”
Jonah 3:10 in Panjabi 10 ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ ।
Jonah 4:2 in Panjabi 2 ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ ।
Zephaniah 1:6 in Panjabi 6 ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ਼ ਕਰ ਦਿਆਂਗਾ ।
Matthew 5:44 in Panjabi 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ । ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ ।
Matthew 24:13 in Panjabi 13 ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ ।
Luke 6:12 in Panjabi 12 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ ।
Luke 19:41 in Panjabi 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
Romans 9:1 in Panjabi 1 ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ ।
Hebrews 10:38 in Panjabi 38 ਪਰ ਮੇਰਾ ਧਰਮੀ ਬੰਦਾ ਵਿਸ਼ਵਾਸ ਤੋਂ ਜੀਵੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ ।