1 Samuel 15:23 in Panjabi 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ । ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
Other Translations King James Version (KJV) For rebellion is as the sin of witchcraft, and stubbornness is as iniquity and idolatry. Because thou hast rejected the word of the LORD, he hath also rejected thee from being king.
American Standard Version (ASV) For rebellion is as the sin of witchcraft, and stubbornness is as idolatry and teraphim. Because thou hast rejected the word of Jehovah, he hath also rejected thee from being king.
Bible in Basic English (BBE) For to go against his orders is like the sin of those who make use of secret arts, and pride is like giving worship to images. Because you have put away from you the word of the Lord, he has put you from your place as king.
Darby English Bible (DBY) For rebellion is [as] the sin of divination, And selfwill is [as] iniquity and idolatry. Because thou hast rejected the word of Jehovah, He hath also rejected thee from being king.
Webster's Bible (WBT) For rebellion is as the sin of witchcraft, and stubbornness is as iniquity and idolatry. Because thou hast rejected the word of the LORD, he hath also rejected thee from being king.
World English Bible (WEB) For rebellion is as the sin of witchcraft, and stubbornness is as idolatry and teraphim. Because you have rejected the word of Yahweh, he has also rejected you from being king.
Young's Literal Translation (YLT) for a sin of divination `is' rebellion, and iniquity and teraphim `is' stubbornness; because thou hast rejected the word of Jehovah, He also doth reject thee from `being' king.'
Cross Reference Genesis 31:19 in Panjabi 19 ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ ।
Genesis 31:34 in Panjabi 34 ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ ।
Exodus 22:18 in Panjabi 18 ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ ।
Leviticus 20:6 in Panjabi 6 ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਜਨਾਹ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰ ਦਿਆਂਗਾ ।
Leviticus 20:27 in Panjabi 27 ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ । ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ ।
Numbers 14:9 in Panjabi 9 ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ । ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ !
Deuteronomy 9:7 in Panjabi 7 ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ । ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ ।
Deuteronomy 9:24 in Panjabi 24 ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ ।
Deuteronomy 18:10 in Panjabi 10 ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
Joshua 22:16 in Panjabi 16 ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਇਹ ਕੀ ਬੇਈਮਾਨੀ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ ?
1 Samuel 2:30 in Panjabi 30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ ।
1 Samuel 12:14 in Panjabi 14 ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ ।
1 Samuel 13:14 in Panjabi 14 ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਇੱਕ ਆਪਣੇ ਮਨ ਦੇ ਅਨੁਸਾਰ ਮਨੁੱਖ ਨੂੰ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ ।
1 Samuel 16:1 in Panjabi 1 ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਗਾਂ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ । ਮੈਂ ਤੈਨੂੰ ਬੈਤਲਹਮ ਵਿੱਚ ਯੱਸੀ ਦੇ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ ।
2 Kings 17:15 in Panjabi 15 ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ ।
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
Job 34:37 in Panjabi 37 ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ ।”
Psalm 107:11 in Panjabi 11 ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਤਾ,
Isaiah 8:19 in Panjabi 19 ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ ?
Isaiah 19:3 in Panjabi 3 ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ ।
Jeremiah 28:16 in Panjabi 16 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ । ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ !
Jeremiah 29:32 in Panjabi 32 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ ।
Ezekiel 2:5 in Panjabi 5 ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
Galatians 5:20 in Panjabi 20 ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।