1 Samuel 2:10 in Panjabi 10 ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸੁਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ ।
Other Translations King James Version (KJV) The adversaries of the LORD shall be broken to pieces; out of heaven shall he thunder upon them: the LORD shall judge the ends of the earth; and he shall give strength unto his king, and exalt the horn of his anointed.
American Standard Version (ASV) They that strive with Jehovah shall be broken to pieces; Against them will he thunder in heaven: Jehovah will judge the ends of the earth; And he will give strength unto his king, And exalt the horn of his anointed.
Bible in Basic English (BBE) Those who make war against the Lord will be broken; against them he will send his thunder from heaven: the Lord will be judge of the ends of the earth, he will give strength to his king, lifting up the horn of him on whom the holy oil has been put.
Darby English Bible (DBY) They that strive with Jehovah shall be broken to pieces; in the heavens will he thunder upon them. Jehovah will judge the ends of the earth; and he will give strength unto his king, and exalt the horn of his anointed.
Webster's Bible (WBT) The adversaries of the LORD shall be broken to pieces; out of heaven shall he thunder upon them: the LORD shall judge the ends of the earth; and he shall give strength to his king, and exalt the horn of his anointed.
World English Bible (WEB) Those who strive with Yahweh shall be broken to pieces; Against them will he thunder in the sky: Yahweh will judge the ends of the earth; He will give strength to his king, Exalt the horn of his anointed.
Young's Literal Translation (YLT) Jehovah -- broken down are His adversaries, Against them in the heavens He thundereth: Jehovah judgeth the ends of earth, And giveth strength to His king, And exalteth the horn of His anointed.'
Cross Reference Exodus 15:6 in Panjabi 6 ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ ।
Judges 5:31 in Panjabi 31 ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ਼ ਹੋ ਜਾਣ ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ । ਫਿਰ ਚਾਲੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ ।
1 Samuel 7:10 in Panjabi 10 ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾ ਰਿਹਾ ਸੀ ਤਦ ਫ਼ਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫ਼ਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਅਤੇ ਉਹ ਇਸਰਾਏਲ ਅੱਗੇ ਹਾਰ ਗਏ ।
1 Samuel 12:3 in Panjabi 3 ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ । ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ ।
1 Samuel 12:13 in Panjabi 13 ਹੁਣ ਵੇਖੋ, ਇਹ ਤੁਹਾਡਾ ਰਾਜਾ ਹੈ ਜਿਸ ਨੂੰ ਤੁਸੀਂ ਚੁਣ ਲਿਆ ਅਤੇ ਜਿਸ ਨੂੰ ਤੁਸੀਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ ।
1 Samuel 12:18 in Panjabi 18 ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ । ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ ।
1 Samuel 15:28 in Panjabi 28 ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ ।
1 Samuel 16:1 in Panjabi 1 ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਗਾਂ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ । ਮੈਂ ਤੈਨੂੰ ਬੈਤਲਹਮ ਵਿੱਚ ਯੱਸੀ ਦੇ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ ।
2 Samuel 7:8 in Panjabi 8 ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਭੇਡ-ਬਕਰੀਆਂ ਦੇ ਸਥਾਨ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ, ਮੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦੇ ਉੱਤੇ ਪ੍ਰਧਾਨ ਬਣਾ ਦਿੱਤਾ ।
2 Samuel 7:13 in Panjabi 13 ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ ।
2 Samuel 22:14 in Panjabi 14 ਯਹੋਵਾਹ ਅਕਾਸ਼ ਤੋਂ ਗੱਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ ।
Job 40:9 in Panjabi 9 ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ ? ।
Psalm 2:2 in Panjabi 2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 2:9 in Panjabi 9 ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਓਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ ।
Psalm 18:13 in Panjabi 13 ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
Psalm 20:6 in Panjabi 6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ ।
Psalm 21:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਿਹ ਵਿੱਚ ਬਹੁਤ ਮਗਨ ਹੋਵੇਗਾ !
Psalm 21:7 in Panjabi 7 ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਡਾਲੇਗਾ ।
Psalm 28:8 in Panjabi 8 ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ ।
Psalm 45:7 in Panjabi 7 ਤੂੰ ਧਰਮ ਦੇ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Psalm 50:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਭਜਨ ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ ।
Psalm 68:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ !
Psalm 89:17 in Panjabi 17 ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਙ ਉੱਚਾ ਕੀਤਾ ਜਾਵੇਗਾ ।
Psalm 89:24 in Panjabi 24 ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਙ ਉੱਚਾ ਕੀਤਾ ਜਾਵੇਗਾ,
Psalm 92:9 in Panjabi 9 ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ !
Psalm 96:13 in Panjabi 13 ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ ।
Psalm 98:9 in Panjabi 9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Psalm 148:14 in Panjabi 14 ਅਤੇ ਉਹ ਨੇ ਆਪਣੀ ਪਰਜਾ ਦੇ ਸਿੰਙ ਨੂੰ ਉੱਚਾ ਕੀਤਾ, ਏਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, ― ਹਲਲੂਯਾਹ ! ।
Ecclesiastes 11:9 in Panjabi 9 ਹੇ ਜੁਆਨ, ਤੂੰ ਆਪਣੀ ਜੁਆਨੀ ਵਿਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ ।
Ecclesiastes 12:14 in Panjabi 14 ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ ।
Isaiah 32:1 in Panjabi 1 ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ ।
Isaiah 45:24 in Panjabi 24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
Luke 1:69 in Panjabi 69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
Luke 19:27 in Panjabi 27 ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ !
John 5:21 in Panjabi 21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ । ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ ।
Acts 4:27 in Panjabi 27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Romans 14:10 in Panjabi 10 ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।