1 Samuel 30:6 in Panjabi 6 ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ । ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
Other Translations King James Version (KJV) And David was greatly distressed; for the people spake of stoning him, because the soul of all the people was grieved, every man for his sons and for his daughters: but David encouraged himself in the LORD his God.
American Standard Version (ASV) And David was greatly distressed; for the people spake of stoning him, because the soul of all the people was grieved, every man for his sons and for his daughters: but David strengthened himself in Jehovah his God.
Bible in Basic English (BBE) And David was greatly troubled; for the people were talking of stoning him, because their hearts were bitter, every man sorrowing for his sons and his daughters: but David made himself strong in the Lord his God.
Darby English Bible (DBY) And David was greatly distressed; for the people spoke of stoning him; for the soul of all the people was embittered, every man because of his sons and because of his daughters; but David strengthened himself in Jehovah his God.
Webster's Bible (WBT) And David was greatly distressed: for the people spoke of stoning him, because the soul of all the people was grieved, every man for his sons, and for his daughters: but David encouraged himself in the LORD his God.
World English Bible (WEB) David was greatly distressed; for the people spoke of stoning him, because the soul of all the people was grieved, every man for his sons and for his daughters: but David strengthened himself in Yahweh his God.
Young's Literal Translation (YLT) and David hath great distress, for the people have said to stone him, for the soul of all the people hath been bitter, each for his sons and for his daughters; and David doth strengthen himself in Jehovah his God.
Cross Reference Genesis 32:7 in Panjabi 7 ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
Exodus 17:4 in Panjabi 4 ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ ।
Numbers 14:10 in Panjabi 10 ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ ।
Judges 18:25 in Panjabi 25 ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਅਵਾਜ਼ ਸਾਡੇ ਲੋਕਾਂ ਵਿੱਚ ਸੁਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ਼ ਦਾ ਕਾਰਨ ਬਣ ਜਾਵੇਂ !”
1 Samuel 1:10 in Panjabi 10 ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ
2 Samuel 17:8 in Panjabi 8 ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ । ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ ।
2 Kings 4:27 in Panjabi 27 ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ ।”
Job 13:15 in Panjabi 15 ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ ।
Psalm 18:6 in Panjabi 6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ । ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ ।
Psalm 25:17 in Panjabi 17 ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ ।
Psalm 26:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉਤੇ ਅਟੱਲ ਭਰੋਸਾ ਰੱਖਿਆ ਹੈ ।
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Psalm 34:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ,ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ ।
Psalm 40:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਦਲੇਰੀ ਕਰਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ ।
Psalm 42:5 in Panjabi 5 ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਨ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ ।
Psalm 42:7 in Panjabi 7 ਤੇਰੇ ਪਾਣੀ ਦੀਆਂ ਧਾਰਾਂ ਦੀ ਆਵਾਜ਼ ਸੁਣ ਕੇ ਡੁੰਘਿਆਈ-ਡੁੰਘਿਆਈ ਨੂੰ ਪੁਕਾਰਦੀ ਹੈ, ਤੇਰੀਆਂ ਸਾਰੀਆਂ ਠਾਠਾਂ ਅਤੇ ਲਹਿਰਾਂ ਮੇਰੇ ਸਿਰ ਦੇ ਉੱਤੋ ਦੀ ਲੰਘ ਗਈਆਂ ।
Psalm 42:11 in Panjabi 11 ਹੇ ਮੇਰੇ ਜੀਅ,ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ ? ਪਰਮੇਸ਼ੁਰ ਉੱਤੇ ਆਸ ਰੱਖ ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ ।
Psalm 56:3 in Panjabi 3 ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ ।
Psalm 56:11 in Panjabi 11 ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ ?
Psalm 62:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ । ਯਦੂਥੂਨ ਦੀ ਰਾਗ ਉੱਤੇ ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ ।
Psalm 62:5 in Panjabi 5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ ।
Psalm 62:8 in Panjabi 8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ । ਸਲਹ ।
Psalm 116:3 in Panjabi 3 ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ ।
Psalm 116:10 in Panjabi 10 ਮੈਂ ਨਿਹਚਾ ਕੀਤੀ ਤਾਂ ਮੈਂ ਬੋਲਾਂਗਾ, ਮੈਂ ਬਹੁਤ ਅਧੀਨ ਹੋਇਆ,
Psalm 118:8 in Panjabi 8 ਆਦਮੀ ਉੱਤੇ ਭਰੋਸੇ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ ।
Proverbs 18:10 in Panjabi 10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ ।
Isaiah 25:4 in Panjabi 4 ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ ।
Isaiah 37:14 in Panjabi 14 ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਾਂ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Habakkuk 3:17 in Panjabi 17 ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
Matthew 21:9 in Panjabi 9 ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ਪਰਮ ਧਾਮ ਵਿੱਚ ਹੋਸੰਨਾ !
Matthew 27:22 in Panjabi 22 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ !
John 8:59 in Panjabi 59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ । ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ ।
Romans 4:18 in Panjabi 18 ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਗਾ ।
Romans 4:20 in Panjabi 20 ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ ।
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
2 Corinthians 1:6 in Panjabi 6 ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ ।
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।
2 Corinthians 4:8 in Panjabi 8 ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ ।
2 Corinthians 7:5 in Panjabi 5 ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਵੀ ਸਾਡੇ ਸਰੀਰ ਨੂੰ ਕੁੱਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸੀ, ਬਾਹਰੋਂ ਝਗੜੇ ਅੰਦਰੋਂ ਭਿਆਨਕ ਗੱਲਾਂ ।
Hebrews 13:6 in Panjabi 6 ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾ ? ।