1 Samuel 7:6 in Panjabi 6 ਸੋ ਉਹ ਸਾਰੇ ਮਿਸਫਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ! ਅਤੇ ਸਮੂਏਲ ਨੇ ਮਿਸਫਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ ।
Other Translations King James Version (KJV) And they gathered together to Mizpeh, and drew water, and poured it out before the LORD, and fasted on that day, and said there, We have sinned against the LORD. And Samuel judged the children of Israel in Mizpeh.
American Standard Version (ASV) And they gathered together to Mizpah, and drew water, and poured it out before Jehovah, and fasted on that day, and said there, We have sinned against Jehovah. And Samuel judged the children of Israel in Mizpah.
Bible in Basic English (BBE) So they came together to Mizpah, and got water, draining it out before the Lord, and they took no food that day, and they said, We have done evil against the Lord. And Samuel was judge of the children of Israel in Mizpah.
Darby English Bible (DBY) And they gathered together to Mizpah, and drew water, and poured it out before Jehovah, and fasted on that day, and said there, We have sinned against Jehovah. And Samuel judged the children of Israel in Mizpah.
Webster's Bible (WBT) And they assembled at Mizpeh, and drew water, and poured it out before the LORD, and fasted on that day, and there said, We have sinned against the LORD. And Samuel judged the children of Israel in Mizpeh.
World English Bible (WEB) They gathered together to Mizpah, and drew water, and poured it out before Yahweh, and fasted on that day, and said there, We have sinned against Yahweh. Samuel judged the children of Israel in Mizpah.
Young's Literal Translation (YLT) And they are gathered to Mizpeh, and draw water, and pour out before Jehovah, and fast on that day, and say there, `We have sinned against Jehovah;' and Samuel judgeth the sons of Israel in Mizpeh.
Cross Reference Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Judges 3:10 in Panjabi 10 ਯਹੋਵਾਹ ਦਾ ਆਤਮਾ ਆਥਨੀਏਲ ਦੇ ਉੱਤੇ ਆਇਆ ਅਤੇ ਉਹ ਇਸਰਾਏਲ ਦਾ ਨਿਆਂਈ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ ।
Judges 10:10 in Panjabi 10 ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ !”
1 Samuel 1:15 in Panjabi 15 ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ । ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ ।
2 Samuel 14:14 in Panjabi 14 ਅਸੀਂ ਸਭ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਅਤੇ ਫਿਰ ਚੁੱਕਿਆ ਨਹੀਂ ਜਾ ਸਕਦਾ । ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਅਜਿਹਾ ਹਲ ਕਰਦਾ ਹੈ ਕਿ ਕੱਢਿਆ ਹੋਇਆ ਉਸ ਕੋਲੋਂ ਕੱਢਿਆ ਹੋਇਆ ਨਾ ਰਹੇ ।
1 Kings 8:47 in Panjabi 47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਧੂਏ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸੀਂ ਬਦੀ ਕੀਤੀ ।
2 Chronicles 20:3 in Panjabi 3 ਤਾਂ ਯਹੋਸ਼ਾਫ਼ਾਟ ਨੇ ਭੈ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ
Ezra 8:21 in Panjabi 21 ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ ।
Ezra 9:5 in Panjabi 5 ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ ।
Nehemiah 9:1 in Panjabi 1 ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇੱਕਠੇ ਹੋ ਗਏ ।
Nehemiah 9:27 in Panjabi 27 ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,
Job 16:20 in Panjabi 20 ਮੇਰੇ ਮਿੱਤਰ ਮੇਰਾ ਮਖੌਲ ਉਡਾਉਂਦੇ ਹਨ, ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ,
Job 33:27 in Panjabi 27 ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ ।
Job 40:4 in Panjabi 4 ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ ।
Job 42:6 in Panjabi 6 ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ ।”
Psalm 6:6 in Panjabi 6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ ।
Psalm 38:3 in Panjabi 3 ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
Psalm 42:3 in Panjabi 3 ਮੇਰਾ ਭੋਜਨ ਦਿਨੇ ਰਾਤ ਮੇਰੇ ਹੰਝੂ ਹਨ, ਜਦੋਂ ਓਹ ਸਾਰਾ ਦਿਨ ਇਹ ਆਖਦੇ ਹਨ, ਤੇਰਾ ਪਰਮੇਸ਼ੁਰ ਹੈ ਕਿੱਥੇ ?
Psalm 62:8 in Panjabi 8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ । ਸਲਹ ।
Psalm 106:6 in Panjabi 6 ਅਸੀਂ ਆਪਣੇ ਪਿਉ-ਦਾਦਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ ।
Psalm 119:136 in Panjabi 136 ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ ।
Jeremiah 3:13 in Panjabi 13 ਨਿਰਾ ਆਪਣੀ ਬੁਰਿਆਈ ਨੂੰ ਮੰਨ ਲੈ, ਕਿ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਪਰਾਧੀ ਹੋਈ, ਅਤੇ ਤੂੰ ਆਪਣੀਆਂ ਮਿਹਰਬਾਨੀਆਂ ਨੂੰ ਓਪਰਿਆਂ ਲਈ, ਹਰ ਹਰੇ ਰੁੱਖ ਦੇ ਹੇਠ ਖਲਾਰਿਆ, ਅਤੇ ਮੇਰੀ ਅਵਾਜ਼ ਨਹੀਂ ਸੁਣੀ, ਯਹੋਵਾਹ ਦਾ ਵਾਕ ਹੈ ।
Jeremiah 9:1 in Panjabi 1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ !
Jeremiah 31:19 in Panjabi 19 ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪੱਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ ।
Lamentations 2:11 in Panjabi 11 ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ ।
Lamentations 2:18 in Panjabi 18 ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ, ਹੇ ਸੀਯੋਨ ਦੀ ਧੀ ਦੀਏ ਕੰਧੇ, ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ ! ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ ।
Lamentations 3:49 in Panjabi 49 ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,
Ezekiel 20:4 in Panjabi 4 ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ, ਹੇ ਮਨੁੱਖ ਦੇ ਪੁੱਤਰ ? ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ ? ਉਹਨਾਂ ਦੇ ਪਿਉ-ਦਾਦਿਆਂ ਦੇ ਘਿਣਾਉਣੇ ਕੰਮਾਂ ਦੇ ਬਾਰੇ ਉਹਨਾਂ ਨੂੰ ਦੱਸ ।
Daniel 9:3 in Panjabi 3 ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ ।
Joel 2:12 in Panjabi 12 ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ ।
Jonah 3:1 in Panjabi 1 ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ,
Luke 15:18 in Panjabi 18 ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ ।