1 Thessalonians 1:1 in Panjabi 1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
Other Translations King James Version (KJV) Paul, and Silvanus, and Timotheus, unto the church of the Thessalonians which is in God the Father and in the Lord Jesus Christ: Grace be unto you, and peace, from God our Father, and the Lord Jesus Christ.
American Standard Version (ASV) Paul, and Silvanus, and Timothy, unto the church of the Thessalonians in God the Father and the Lord Jesus Christ: Grace to you and peace.
Bible in Basic English (BBE) Paul and Silvanus and Timothy, to the church of the Thessalonians in God the Father and the Lord Jesus Christ: Grace to you and peace.
Darby English Bible (DBY) Paul and Silvanus and Timotheus to the assembly of Thessalonians in God [the] Father and [the] Lord Jesus Christ. Grace to you and peace.
World English Bible (WEB) Paul, Silvanus, and Timothy, to the assembly of the Thessalonians in God the Father and the Lord Jesus Christ: Grace to you and peace from God our Father and the Lord Jesus Christ.
Young's Literal Translation (YLT) Paul, and Silvanus, and Timotheus, to the assembly of Thessalonians in God the Father, and the Lord Jesus Christ: Grace to you, and peace, from God our Father, and the Lord Jesus Christ!
Cross Reference Acts 15:27 in Panjabi 27 ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ ।
Acts 15:32 in Panjabi 32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ ।
Acts 15:40 in Panjabi 40 ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ ।
Acts 16:1 in Panjabi 1 ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ ।
Acts 16:19 in Panjabi 19 ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ ।
Acts 16:25 in Panjabi 25 ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ ।
Acts 16:29 in Panjabi 29 ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ ।
Acts 17:1 in Panjabi 1 ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ ।
Acts 17:11 in Panjabi 11 ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ ।
Acts 17:13 in Panjabi 13 ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ ।
Acts 18:5 in Panjabi 5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ ।
Acts 19:22 in Panjabi 22 ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁੱਝ ਸਮਾਂ ਰਿਹਾ ।
Acts 20:4 in Panjabi 4 ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ ।
Romans 1:7 in Panjabi 7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
1 Corinthians 1:2 in Panjabi 2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ ।
2 Corinthians 1:1 in Panjabi 1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ ।
2 Corinthians 1:19 in Panjabi 19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ ।
Galatians 1:2 in Panjabi 2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤਿਯਾ ਦੀਆਂ ਕਲੀਸਿਯਾ ਨੂੰ
Galatians 1:22 in Panjabi 22 ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ ।
Ephesians 1:2 in Panjabi 2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ l
Philippians 1:1 in Panjabi 1 ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ ।
Colossians 1:1 in Panjabi 1 ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ ।
2 Thessalonians 1:1 in Panjabi 1 ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ :
1 Timothy 1:2 in Panjabi 2 ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ ।
2 Timothy 1:2 in Panjabi 2 ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ ।
Hebrews 13:23 in Panjabi 23 ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ । ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ ।
1 Peter 5:12 in Panjabi 12 ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ
1 John 1:3 in Panjabi 3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,