1 Thessalonians 1:5 in Panjabi 5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ ।
Other Translations King James Version (KJV) For our gospel came not unto you in word only, but also in power, and in the Holy Ghost, and in much assurance; as ye know what manner of men we were among you for your sake.
American Standard Version (ASV) how that our gospel came not unto you in word only, but also in power, and in the Holy Spirit, and `in' much assurance; even as ye know what manner of men we showed ourselves toward you for your sake.
Bible in Basic English (BBE) Because our good news came to you, not in word only, but in power, and in the Holy Spirit, so that you were completely certain of it; even as you saw what our behaviour to you was like from our love to you.
Darby English Bible (DBY) For our glad tidings were not with you in word only, but also in power, and in [the] Holy Spirit, and in much assurance; even as ye know what we were among you for your sakes:
World English Bible (WEB) and that our Gospel came to you not in word only, but also in power, and in the Holy Spirit, and with much assurance. You know what kind of men we showed ourselves to be among you for your sake.
Young's Literal Translation (YLT) because our good news did not come to you in word only, but also in power, and in the Holy Spirit, and in much assurance, even as ye have known of what sort we became among you because of you,
Cross Reference Psalm 10:2 in Panjabi 2 ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ !
Isaiah 55:11 in Panjabi 11 ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ ।
Mark 16:20 in Panjabi 20 ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ ।
John 16:7 in Panjabi 7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Acts 10:44 in Panjabi 44 ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ ।
Acts 11:15 in Panjabi 15 ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ ।
Acts 11:21 in Panjabi 21 ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ ।
Acts 16:14 in Panjabi 14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ । ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ ।
Acts 20:18 in Panjabi 18 ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ
Acts 20:33 in Panjabi 33 ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ ।
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
Romans 2:16 in Panjabi 16 ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ ।
Romans 15:18 in Panjabi 18 ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
1 Corinthians 1:24 in Panjabi 24 ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ ।
1 Corinthians 2:2 in Panjabi 2 ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ ।
1 Corinthians 3:6 in Panjabi 6 ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ ।
1 Corinthians 3:16 in Panjabi 16 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ?
1 Corinthians 4:9 in Panjabi 9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ ।
1 Corinthians 4:20 in Panjabi 20 ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ ।
1 Corinthians 9:19 in Panjabi 19 ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ ।
1 Corinthians 10:33 in Panjabi 33 ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ ।
1 Corinthians 12:7 in Panjabi 7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ ।
2 Corinthians 3:6 in Panjabi 6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ ।
2 Corinthians 4:1 in Panjabi 1 ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ ।
2 Corinthians 6:3 in Panjabi 3 ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ ।
2 Corinthians 10:4 in Panjabi 4 ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ ।
Galatians 1:8 in Panjabi 8 ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ !
Galatians 2:2 in Panjabi 2 ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ ।
Galatians 3:2 in Panjabi 2 ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ ?
Galatians 5:5 in Panjabi 5 ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
Ephesians 2:10 in Panjabi 10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ !
Ephesians 3:20 in Panjabi 20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ !
Philippians 2:13 in Panjabi 13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ ।
Philippians 4:9 in Panjabi 9 ਜੋ ਕੁੱਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ ।
Colossians 2:2 in Panjabi 2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ ।
1 Thessalonians 2:1 in Panjabi 1 ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ ।
1 Thessalonians 2:13 in Panjabi 13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।
2 Thessalonians 2:14 in Panjabi 14 ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ ।
2 Thessalonians 3:7 in Panjabi 7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ ।
1 Timothy 4:12 in Panjabi 12 ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ , ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ ।
2 Timothy 2:8 in Panjabi 8 ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ ।
2 Timothy 2:10 in Panjabi 10 ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁੱਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ ।
Titus 3:5 in Panjabi 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ ।
Hebrews 2:3 in Panjabi 3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
Hebrews 6:11 in Panjabi 11 ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ ।
Hebrews 6:18 in Panjabi 18 ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।
Hebrews 10:22 in Panjabi 22 ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ ।
James 1:16 in Panjabi 16 ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ ।
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।
1 Peter 1:12 in Panjabi 12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀਂ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ ।
1 Peter 5:3 in Panjabi 3 ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ
2 Peter 1:10 in Panjabi 10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l
2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ