1 Thessalonians 1:9 in Panjabi 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ ।
Other Translations King James Version (KJV) For they themselves shew of us what manner of entering in we had unto you, and how ye turned to God from idols to serve the living and true God;
American Standard Version (ASV) For they themselves report concerning us what manner of entering in we had unto you; and how ye turned unto God from idols, to serve a living and true God,
Bible in Basic English (BBE) For they themselves give the news of how we came among you; and how you were turned from images to God, to the worship of a true and living God,
Darby English Bible (DBY) for they themselves relate concerning us what entering in we had to you, and how ye turned to God from idols to serve a living and true God,
World English Bible (WEB) For they themselves report concerning us what kind of a reception we had from you; and how you turned to God from idols, to serve a living and true God,
Young's Literal Translation (YLT) for they themselves concerning us do declare what entrance we had unto you, and how ye did turn unto God from the idols, to serve a living and true God,
Cross Reference Deuteronomy 5:26 in Panjabi 26 ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ ?
1 Samuel 17:26 in Panjabi 26 ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ ?
1 Samuel 17:36 in Panjabi 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ !
Psalm 42:2 in Panjabi 2 ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁੱਖ ਹਾਜ਼ਰ ਹੋਵਾਂ ?
Psalm 84:2 in Panjabi 2 ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ !
Isaiah 2:17 in Panjabi 17 ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,
Isaiah 37:4 in Panjabi 4 ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ । ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ ।
Isaiah 37:17 in Panjabi 17 ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Daniel 6:26 in Panjabi 26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ । ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਅਾਖ਼ਰ ਤਕ ਰਹੇਗੀ ।
Hosea 1:10 in Panjabi 10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ । ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ ।''
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Romans 9:26 in Panjabi 26 ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜਿਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ ।
1 Corinthians 12:2 in Panjabi 2 ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
Galatians 4:8 in Panjabi 8 ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗ਼ੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ ।
1 Thessalonians 1:5 in Panjabi 5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ ।
1 Thessalonians 2:1 in Panjabi 1 ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ ।
1 Thessalonians 2:13 in Panjabi 13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।
1 Timothy 4:10 in Panjabi 10 ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ ।
Hebrews 12:22 in Panjabi 22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ ।
Revelation 17:2 in Panjabi 2 ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਂ ਨਾਲ ਮਸਤ ਹੋਏ ।