1 Thessalonians 2:13 in Panjabi 13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।
Other Translations King James Version (KJV) For this cause also thank we God without ceasing, because, when ye received the word of God which ye heard of us, ye received it not as the word of men, but as it is in truth, the word of God, which effectually worketh also in you that believe.
American Standard Version (ASV) And for this cause we also thank God without ceasing, that, when ye received from us the word of the message, `even the word' of God, ye accepted `it' not `as' the word of men, but, as it is in truth, the word of God, which also worketh in you that believe.
Bible in Basic English (BBE) And for this cause we still give praise to God, that, when the word came to your ears through us, you took it, not as the word of man, but, as it truly is, the word of God, which has living power in you who have faith.
Darby English Bible (DBY) And for this cause we also give thanks to God unceasingly that, having received [the] word of [the] report of God by us, ye accepted, not men's word, but, even as it is truly, God's word, which also works in you who believe.
World English Bible (WEB) For this cause we also thank God without ceasing, that, when you received from us the word of the message of God, you accepted it not as the word of men, but, as it is in truth, the word of God, which also works in you who believe.
Young's Literal Translation (YLT) Because of this also, we -- we do give thanks to God continually, that, having received the word of hearing from us of God, ye accepted, not the word of man, but as it is truly, the word of God, who also doth work in you who believe;
Cross Reference Jeremiah 23:28 in Panjabi 28 ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ । ਤੂੜੀ ਦਾ ਕਣਕ ਨਾਲ ਕੀ ਮੇਲ ? ਯਹੋਵਾਹ ਦਾ ਵਾਕ ਹੈ
Jeremiah 44:16 in Panjabi 16 ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ
Matthew 10:13 in Panjabi 13 ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ ।
Matthew 10:20 in Panjabi 20 ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ ।
Matthew 10:40 in Panjabi 40 ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ ।
Luke 5:1 in Panjabi 1 ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ ।
Luke 8:11 in Panjabi 11 ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ ।
Luke 8:21 in Panjabi 21 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ ।
Luke 11:28 in Panjabi 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ ।
John 15:3 in Panjabi 3 ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ ।
John 17:17 in Panjabi 17 ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ ।
John 17:19 in Panjabi 19 ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ ।
Acts 2:41 in Panjabi 41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।
Acts 8:14 in Panjabi 14 ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ ।
Acts 10:33 in Panjabi 33 ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ । ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁੱਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ ।
Acts 13:44 in Panjabi 44 ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ ।
Acts 13:48 in Panjabi 48 ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ ।
Acts 16:14 in Panjabi 14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ । ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ ।
Acts 16:30 in Panjabi 30 ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ ?
Acts 17:11 in Panjabi 11 ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ ।
Acts 17:18 in Panjabi 18 ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁੱਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ ।
Acts 17:32 in Panjabi 32 ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖੌਲ ਕਰਨ ਲੱਗੇ ਪਰ ਕੁੱਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ ।
Romans 1:8 in Panjabi 8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ ।
Romans 6:17 in Panjabi 17 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ ।
Romans 10:17 in Panjabi 17 ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ ।
2 Corinthians 3:18 in Panjabi 18 ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ ।
Galatians 4:14 in Panjabi 14 ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ ।
Colossians 1:6 in Panjabi 6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ ।
1 Thessalonians 1:2 in Panjabi 2 ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ।
1 Thessalonians 1:5 in Panjabi 5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ ।
Hebrews 4:12 in Panjabi 12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ ।
James 1:18 in Panjabi 18 ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ ।
1 Peter 1:23 in Panjabi 23 ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ ।
1 Peter 1:25 in Panjabi 25 ਅਤੇ ਇਹ ਓਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ ।
1 Peter 2:2 in Panjabi 2 ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
2 Peter 1:16 in Panjabi 16 ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
2 Peter 3:2 in Panjabi 2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ ।
1 John 3:3 in Panjabi 3 ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।