1 Thessalonians 2:16 in Panjabi 16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ ! ।
Other Translations King James Version (KJV) Forbidding us to speak to the Gentiles that they might be saved, to fill up their sins alway: for the wrath is come upon them to the uttermost.
American Standard Version (ASV) forbidding us to speak to the Gentiles that they may be saved; to fill up their sins always: but the wrath is come upon them to the uttermost.
Bible in Basic English (BBE) Who, to make the measure of their sins complete, kept us from giving the word of salvation to the Gentiles: but the wrath of God is about to come on them in the fullest degree.
Darby English Bible (DBY) forbidding us to speak to the nations that they may be saved, that they may fill up their sins always: but wrath has come upon them to the uttermost.
World English Bible (WEB) forbidding us to speak to the Gentiles that they may be saved; to fill up their sins always. But wrath has come on them to the uttermost.
Young's Literal Translation (YLT) forbidding us to speak to the nations that they might be saved, to fill up their sins always, but the anger did come upon them -- to the end!
Cross Reference Genesis 15:16 in Panjabi 16 ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ ।
Isaiah 45:22 in Panjabi 22 ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ ।
Joel 2:30 in Panjabi 30 ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅੱਗ ਅਤੇ ਧੂੰਏਂ ਦਾ ਥੰਮ੍ਹ ।
Zechariah 5:6 in Panjabi 6 ਮੈਂ ਕਿਹਾ, ਇਹ ਕੀ ਹੈ ? ਉਸ ਨੇ ਕਿਹਾ ਕਿ ਉਹ ਇੱਕ ਏਫਾਹ ਬਾਹਰ ਨੂੰ ਨਿੱਕਲ ਰਿਹਾ ਹੈ । ਉਸ ਨੇ ਕਿਹਾ, ਸਾਰੇ ਦੇਸ ਵਿੱਚ ਉਹਨਾਂ ਦੀ ਇਹ ਬਦੀ ਹੈ ।
Malachi 4:1 in Panjabi 1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ । ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ । ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ ।
Malachi 4:5 in Panjabi 5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 3:12 in Panjabi 12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ ।
Matthew 12:45 in Panjabi 45 ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ । ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ ।
Matthew 21:41 in Panjabi 41 ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ ।
Matthew 22:6 in Panjabi 6 ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ ।
Matthew 23:32 in Panjabi 32 ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ ।
Matthew 24:6 in Panjabi 6 ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ । ਸਾਵਧਾਨ ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ ।
Matthew 24:14 in Panjabi 14 ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ ।
Matthew 24:21 in Panjabi 21 ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ ।
Mark 16:16 in Panjabi 16 ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ ।
Luke 11:50 in Panjabi 50 ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ ।
Luke 19:42 in Panjabi 42 ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ ।
Luke 21:20 in Panjabi 20 ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ ।
Acts 4:12 in Panjabi 12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ ।
Acts 11:2 in Panjabi 2 ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ
Acts 11:17 in Panjabi 17 ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ ?
Acts 13:45 in Panjabi 45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
Acts 13:50 in Panjabi 50 ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ ।
Acts 14:2 in Panjabi 2 ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ ।
Acts 14:5 in Panjabi 5 ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ ।
Acts 14:19 in Panjabi 19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ ।
Acts 17:5 in Panjabi 5 ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ ।
Acts 17:13 in Panjabi 13 ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ ।
Acts 18:12 in Panjabi 12 ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
Acts 19:9 in Panjabi 9 ਪਰ ਜਦੋਂ ਕੁੱਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ ।
Acts 21:27 in Panjabi 27 ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ ।
Acts 22:21 in Panjabi 21 ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ ।
Romans 10:13 in Panjabi 13 ਕਿਉਂ ਜੋ ਹਰੇਕ ਜਿਹੜਾ ਪ੍ਰਭੂ ਦਾ ਨਾਮ ਲਵੇਗਾ, ਉਹ ਬਚਾਇਆ ਜਾਵੇਗਾ ।
Galatians 5:11 in Panjabi 11 ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ ।
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Ephesians 3:13 in Panjabi 13 ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ !
1 Thessalonians 1:10 in Panjabi 10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
1 Timothy 2:4 in Panjabi 4 ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ ।
Hebrews 6:8 in Panjabi 8 ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ ।
Hebrews 10:27 in Panjabi 27 ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ ।
James 5:1 in Panjabi 1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ !
Revelation 22:11 in Panjabi 11 ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ ।