1 Thessalonians 2:5 in Panjabi 5 ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ ।
Other Translations King James Version (KJV) For neither at any time used we flattering words, as ye know, nor a cloke of covetousness; God is witness:
American Standard Version (ASV) For neither at any time were we found using words of flattery, as ye know, nor a cloak of covetousness, God is witness;
Bible in Basic English (BBE) For it is common knowledge among you that we never made use of smooth-sounding false words, and God is witness that at no time were we secretly desiring profit for ourselves,
Darby English Bible (DBY) For we have not at any time been [among you] with flattering discourse, even as ye know, nor with a pretext for covetousness, God [is] witness;
World English Bible (WEB) For neither were we at any time found using words of flattery, as you know, nor a cloak of covetousness (God is witness),
Young's Literal Translation (YLT) for at no time did we come with speech of flattery, (as ye have known,) nor in a pretext for covetousness, (God `is' witness!)
Cross Reference Job 17:5 in Panjabi 5 ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ ।
Job 32:21 in Panjabi 21 ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,
Psalm 12:2 in Panjabi 2 ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ ।
Proverbs 20:19 in Panjabi 19 ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ ।
Proverbs 26:28 in Panjabi 28 ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ਼ ਕਰਦਾ ਹੈ ।
Proverbs 28:23 in Panjabi 23 ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ
Isaiah 30:10 in Panjabi 10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ !
Isaiah 56:11 in Panjabi 11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Micah 3:5 in Panjabi 5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ ''ਸ਼ਾਂਤੀ'' ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
Malachi 1:10 in Panjabi 10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ ।
Matthew 22:16 in Panjabi 16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Acts 20:33 in Panjabi 33 ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ ।
Romans 1:9 in Panjabi 9 ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ ।
Romans 9:1 in Panjabi 1 ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ ।
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
2 Corinthians 2:17 in Panjabi 17 ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ ।
2 Corinthians 4:2 in Panjabi 2 ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ ।
2 Corinthians 7:2 in Panjabi 2 ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ । ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ ।
2 Corinthians 12:17 in Panjabi 17 ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ ?
Galatians 1:20 in Panjabi 20 ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ !
1 Thessalonians 2:10 in Panjabi 10 ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 3:8 in Panjabi 8 ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ ।
Titus 1:7 in Panjabi 7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ ।
1 Peter 5:2 in Panjabi 2 ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।
Revelation 18:12 in Panjabi 12 ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ