1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
Other Translations King James Version (KJV) Furthermore then we beseech you, brethren, and exhort you by the Lord Jesus, that as ye have received of us how ye ought to walk and to please God, so ye would abound more and more.
American Standard Version (ASV) Finally then, brethren, we beseech and exhort you in the Lord Jesus, that, as ye received of us how ye ought to walk and to please God, even as ye do walk, --that ye abound more and more.
Bible in Basic English (BBE) And last of all, the prayer which we make to you from our heart and in the name of the Lord Jesus, is this: that as we made clear to you what sort of behaviour is pleasing to God, as in fact you are doing now, so you will go on in these ways, but more and more.
Darby English Bible (DBY) For the rest, then, brethren, we beg you and exhort you in [the] Lord Jesus, even as ye have received from us how ye ought to walk and please God, even as ye also do walk, that ye would abound still more.
World English Bible (WEB) Finally then, brothers, we beg and exhort you in the Lord Jesus, that as you received from us how you ought to walk and to please God, that you abound more and more.
Young's Literal Translation (YLT) As to the rest, then, brethren, we request you, and call upon you in the Lord Jesus, as ye did receive from us how it behoveth you to walk and to please God, that ye may abound the more,
Cross Reference Job 17:9 in Panjabi 9 ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ ।
Psalm 92:14 in Panjabi 14 ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
Proverbs 4:18 in Panjabi 18 ਪਰ ਧਰਮੀਆ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ ।
John 15:2 in Panjabi 2 ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ ।
Acts 20:27 in Panjabi 27 ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ ।
Romans 8:8 in Panjabi 8 ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
1 Corinthians 11:23 in Panjabi 23 ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ ।
1 Corinthians 15:1 in Panjabi 1 ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ ।
1 Corinthians 15:58 in Panjabi 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ ।
2 Corinthians 5:9 in Panjabi 9 ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
2 Corinthians 10:1 in Panjabi 1 ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ।
2 Corinthians 13:11 in Panjabi 11 ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ ।
Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
Ephesians 4:20 in Panjabi 20 ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ !
Ephesians 5:17 in Panjabi 17 ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ ।
Philippians 1:9 in Panjabi 9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ ।
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
Philippians 3:14 in Panjabi 14 ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ ।
Colossians 1:10 in Panjabi 10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
Colossians 2:6 in Panjabi 6 ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ ।
1 Thessalonians 2:11 in Panjabi 11 ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ ।
1 Thessalonians 3:12 in Panjabi 12 ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ ।
1 Thessalonians 4:2 in Panjabi 2 ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ ।
1 Thessalonians 4:10 in Panjabi 10 ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ ।
2 Thessalonians 1:3 in Panjabi 3 ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ ।
2 Thessalonians 2:1 in Panjabi 1 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ ।
2 Thessalonians 3:1 in Panjabi 1 ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ ।
2 Thessalonians 3:10 in Panjabi 10 ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ ।”
1 Timothy 5:21 in Panjabi 21 ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ ।
1 Timothy 6:13 in Panjabi 13 ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ।
2 Timothy 4:1 in Panjabi 1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ ।
Philemon 1:9 in Panjabi 9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ ।
Hebrews 11:6 in Panjabi 6 ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ ।
Hebrews 13:16 in Panjabi 16 ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ ।
Hebrews 13:22 in Panjabi 22 ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ ।
2 Peter 1:5 in Panjabi 5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।
1 John 3:22 in Panjabi 22 ਅਤੇ ਜੋ ਕੁੱਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ ।