1 Thessalonians 4:13 in Panjabi 13 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ ।
Other Translations King James Version (KJV) But I would not have you to be ignorant, brethren, concerning them which are asleep, that ye sorrow not, even as others which have no hope.
American Standard Version (ASV) But we would not have you ignorant, brethren, concerning them that fall asleep; that ye sorrow not, even as the rest, who have no hope.
Bible in Basic English (BBE) But it is our desire, brothers, that you may be certain about those who are sleeping; so that you may have no need for sorrow, as others have who are without hope.
Darby English Bible (DBY) But we do not wish you to be ignorant, brethren, concerning them that are fallen asleep, to the end that ye be not grieved even as also the rest who have no hope.
World English Bible (WEB) But we don't want you to be ignorant, brothers, concerning those who have fallen asleep, so that you don't grieve like the rest, who have no hope.
Young's Literal Translation (YLT) And I do not wish you to be ignorant, brethren, concerning those who have fallen asleep, that ye may not sorrow, as also the rest who have not hope,
Cross Reference Genesis 37:35 in Panjabi 35 ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤੱਸਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ ।
Leviticus 19:28 in Panjabi 28 ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ । ਮੈਂ ਯਹੋਵਾਹ ਹਾਂ ।
Deuteronomy 14:1 in Panjabi 1 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ । ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
2 Samuel 12:19 in Panjabi 19 ਪਰ ਜਦ ਦਾਊਦ ਨੇ ਵੇਖਿਆ ਜੋ ਦਾਸ ਆਪੋ ਵਿੱਚ ਘੁਸਰ-ਮੁਸਰ ਕਰਦੇ ਹਨ ਤਾਂ ਦਾਊਦ ਨੇ ਜਾਣ ਲਿਆ ਕਿ ਬਾਲਕ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਦਾਸਾਂ ਨੂੰ ਆਖਿਆ, ਕੀ ਬਾਲਕ ਮਰ ਗਿਆ ਹੈ ? ਉਨ੍ਹਾਂ ਨੇ ਆਖਿਆ, ਜੀ ਮਰ ਗਿਆ ।
2 Samuel 18:33 in Panjabi 33 ਤਦ ਰਾਜਾ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਫਾਟਕ ਦੇ ਉੱਤੇ ਸੀ ਰੋਂਦਾ ਰੋਂਦਾ ਚੜ੍ਹ ਗਿਆ ਅਤੇ ਚੜ੍ਹਦੇ ਹੋਏ ਇਸ ਤਰ੍ਹਾਂ ਆਖਦਾ ਜਾਂਦਾ ਸੀ ਹਾਏ ਮੇਰੇ ਪੁੱਤਰ ਅਬਸ਼ਾਲੋਮ ! ਹੇ ਮੇਰੇ ਪੁੱਤਰ, ਮੇਰੇ ਪੁੱਤਰ ਅਬਸ਼ਾਲੋਮ ! ਚੰਗਾ ਹੁੰਦਾ ਜੇਕਰ ਮੈਂ ਤੇਰੇ ਥਾਂ ਮਰਦਾ ! ਹੇ ਅਬਸ਼ਾਲੋਮ, ਮੇਰੇ ਪੁੱਤਰ, ਮੇਰੇ ਪੁੱਤਰ !
1 Kings 1:21 in Panjabi 21 ਨਹੀਂ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪਿਉ-ਦਾਦਿਆਂ ਨਾਲ ਵਿਸਰਾਮ ਕਰੇਗਾ, ਤਾਂ ਮੈਂ ਅਤੇ ਮੇਰਾ ਪੁੱਤਰ ਸੁਲੇਮਾਨ ਪਾਪੀ ਠਹਿਰਾਂਗੇ ।
1 Kings 2:10 in Panjabi 10 ਦਾਊਦ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ।
Job 1:21 in Panjabi 21 ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ ।”
Job 19:25 in Panjabi 25 ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
Proverbs 14:32 in Panjabi 32 ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ਼ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ ।
Ezekiel 24:16 in Panjabi 16 ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ ।
Ezekiel 37:11 in Panjabi 11 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ । ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ !
Daniel 12:2 in Panjabi 2 ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ ।
Matthew 27:52 in Panjabi 52 ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ ।
Luke 8:52 in Panjabi 52 ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ ।
John 11:11 in Panjabi 11 ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ ।”
John 11:24 in Panjabi 24 ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ ।”
Acts 7:60 in Panjabi 60 ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
Acts 8:2 in Panjabi 2 ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ ।
Acts 13:36 in Panjabi 36 ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ ।
Romans 1:13 in Panjabi 13 ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁੱਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ ।
1 Corinthians 10:1 in Panjabi 1 ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ ।
1 Corinthians 12:1 in Panjabi 1 ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਕ ਦਾਤਾਂ ਦੇ ਬਾਰੇ ਅਣਜਾਣ ਰਹੋ ।
1 Corinthians 15:6 in Panjabi 6 ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ ।
1 Corinthians 15:18 in Panjabi 18 ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ ।
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !
1 Thessalonians 4:15 in Panjabi 15 ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ ।
1 Thessalonians 5:10 in Panjabi 10 ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ ।
2 Peter 3:4 in Panjabi 4 ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁੱਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ ।
2 Peter 3:8 in Panjabi 8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ ।