1 Thessalonians 4:16 in Panjabi 16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ ।
Other Translations King James Version (KJV) For the Lord himself shall descend from heaven with a shout, with the voice of the archangel, and with the trump of God: and the dead in Christ shall rise first:
American Standard Version (ASV) For the Lord himself shall descend from heaven, with a shout, with the voice of the archangel, and with the trump of God: and the dead in Christ shall rise first;
Bible in Basic English (BBE) Because the Lord himself will come down from heaven with a word of authority, with the voice of the chief angel, with the sound of a horn: and the dead in Christ will come to life first;
Darby English Bible (DBY) for the Lord himself, with an assembling shout, with archangel's voice and with trump of God, shall descend from heaven; and the dead in Christ shall rise first;
World English Bible (WEB) For the Lord himself will descend from heaven with a shout, with the voice of the archangel, and with God's trumpet. The dead in Christ will rise first,
Young's Literal Translation (YLT) because the Lord himself, in a shout, in the voice of a chief-messenger, and in the trump of God, shall come down from heaven, and the dead in Christ shall rise first,
Cross Reference Exodus 19:16 in Panjabi 16 ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗੱਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਹਾੜ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ ।
Exodus 20:18 in Panjabi 18 ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਹਾੜ ਤੋਂ ਧੂੰਆ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ ।
Numbers 23:21 in Panjabi 21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ । ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ ।
Psalm 47:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਇੱਕ ਭਜਨ ਹੇ ਸਭ ਲੋਕੋ, ਤਾਲੀਆਂ ਵਜਾਓ, ਜੈ-ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
Psalm 47:5 in Panjabi 5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ ।
Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Isaiah 27:13 in Panjabi 13 ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ ।
Joel 2:11 in Panjabi 11 ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ ! ਕੌਣ ਉਸ ਨੂੰ ਸਹਿ ਸਕਦਾ ਹੈ ?
Zechariah 4:7 in Panjabi 7 ਹੇ ਵੱਡੇ ਪਹਾੜ, ਤੂੰ ਕੀ ਹੈਂ ? ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ !।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Zechariah 9:14 in Panjabi 14 ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ ।
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
Matthew 24:30 in Panjabi 30 ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
Matthew 26:64 in Panjabi 64 ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ ।
Acts 1:11 in Panjabi 11 ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
1 Corinthians 15:23 in Panjabi 23 ਪਰ ਹਰੇਕ ਆਪੋ-ਆਪਣੀ ਵਾਰੀ ਸਿਰ । ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ ।
1 Corinthians 15:51 in Panjabi 51 ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ ।
2 Thessalonians 1:7 in Panjabi 7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ ।
2 Thessalonians 2:1 in Panjabi 1 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ ।
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
Jude 1:9 in Panjabi 9 ਪਰ ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ !
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।
Revelation 1:10 in Panjabi 10 ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,
Revelation 8:13 in Panjabi 13 ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ !
Revelation 14:13 in Panjabi 13 ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ ।
Revelation 20:5 in Panjabi 5 ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ । ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ ।