1 Thessalonians 4:17 in Panjabi 17 ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ ।
Other Translations King James Version (KJV) Then we which are alive and remain shall be caught up together with them in the clouds, to meet the Lord in the air: and so shall we ever be with the Lord.
American Standard Version (ASV) then we that are alive, that are left, shall together with them be caught up in the clouds, to meet the Lord in the air: and so shall we ever be with the Lord.
Bible in Basic English (BBE) Then we who are still living will be taken up together with them into the clouds to see the Lord in the air: and so will we be for ever with the Lord.
Darby English Bible (DBY) then *we*, the living who remain, shall be caught up together with them in [the] clouds, to meet the Lord in [the] air; and thus we shall be always with [the] Lord.
World English Bible (WEB) then we who are alive, who are left, will be caught up together with them in the clouds, to meet the Lord in the air. So we will be with the Lord forever.
Young's Literal Translation (YLT) then we who are living, who are remaining over, together with them shall be caught away in clouds to meet the Lord in air, and so always with the Lord we shall be;
Cross Reference 1 Kings 18:12 in Panjabi 12 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ ।
2 Kings 2:16 in Panjabi 16 ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ । ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ । ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਹਾੜ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ ? ” ਉਸ ਨੇ ਆਖਿਆ, “ਤੁਸੀਂ ਨਾ ਭੇਜੋ ।”
Psalm 16:11 in Panjabi 11 ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ ।
Psalm 17:15 in Panjabi 15 ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ ।
Psalm 49:15 in Panjabi 15 ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ । ਸਲਹ ।
Psalm 73:24 in Panjabi 24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰਖੇਂਗਾ ।
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 60:19 in Panjabi 19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ ।
Daniel 7:13 in Panjabi 13 ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਹ ਨੂੰ ਉਸ ਦੇ ਅੱਗੇ ਲਿਆਏ ।
Matthew 26:64 in Panjabi 64 ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ ।
Mark 14:62 in Panjabi 62 ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ ।
John 12:26 in Panjabi 26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ । ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ ।”
John 14:3 in Panjabi 3 ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ ।
John 17:24 in Panjabi 24 “ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ । ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ ।
Acts 1:9 in Panjabi 9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ ।
Acts 8:39 in Panjabi 39 ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ ।
1 Corinthians 15:52 in Panjabi 52 ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ । ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ ।
2 Corinthians 5:8 in Panjabi 8 ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ ।
2 Corinthians 12:2 in Panjabi 2 ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ । ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ ।
Philippians 1:23 in Panjabi 23 ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ । ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ ।
1 Thessalonians 4:15 in Panjabi 15 ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ ।
2 Peter 3:13 in Panjabi 13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 11:12 in Panjabi 12 ਅਤੇ ਉਨ੍ਹਾਂ ਨੇ ਅਕਾਸ਼ ਤੋਂ ਇੱਕ ਵੱਡੀ ਅਵਾਜ਼ ਉਹਨਾਂ ਨੂੰ ਇਹ ਆਖਦੇ ਸੁਣੀ ਕਿ ਐਧਰ ਉਤਾਹਾਂ ਨੂੰ ਆ ਜਾਓ ! ਤਾਂ ਉਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਉਹਨਾਂ ਦੇ ਵੈਰੀਆਂ ਨੇ ਉਹਨਾਂ ਨੂੰ ਦੇਖਿਆ ।
Revelation 12:5 in Panjabi 5 ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ ।
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।
Revelation 21:22 in Panjabi 22 ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ ।
Revelation 22:3 in Panjabi 3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ ।