Cross Reference Exodus 20:15 in Panjabi 15 ਤੂੰ ਚੋਰੀ ਨਾ ਕਰ ।
Exodus 20:17 in Panjabi 17 ਤੂੰ ਆਪਣੇ ਗਵਾਂਢੀ ਦੇ ਘਰ ਦੀ ਲਾਲਸਾ ਨਾ ਕਰ । ਤੂੰ ਆਪਣੇ ਗਵਾਂਢੀ ਦੀ ਔਰਤ ਦੀ ਲਾਲਸਾ ਨਾ ਕਰ, ਨਾ ਉਸ ਦੇ ਗੋਲੇ ਦੀ, ਨਾ ਉਸ ਦੀ ਗੋਲੀ ਦੀ, ਨਾ ਉਸ ਦੇ ਬਲ਼ਦ ਦੀ, ਨਾ ਉਸ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗਵਾਂਢੀ ਦੀ ਹੈ ।
Leviticus 19:11 in Panjabi 11 ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ ।
Leviticus 19:13 in Panjabi 13 ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ । ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ ।
Leviticus 25:14 in Panjabi 14 ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗਵਾਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ ।
Leviticus 25:17 in Panjabi 17 ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Deuteronomy 24:7 in Panjabi 7 ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ । ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
Deuteronomy 25:13 in Panjabi 13 ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ ।
Deuteronomy 32:35 in Panjabi 35 ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ ।
1 Samuel 12:3 in Panjabi 3 ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ । ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ ।
Job 31:13 in Panjabi 13 ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
Psalm 94:1 in Panjabi 1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ਼ ਵਿਖਾ !
Psalm 140:12 in Panjabi 12 ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ ।
Proverbs 11:1 in Panjabi 1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ ।
Proverbs 16:11 in Panjabi 11 ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ ।
Proverbs 20:14 in Panjabi 14 ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ” ! ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ ।
Proverbs 20:23 in Panjabi 23 ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ ।
Proverbs 22:22 in Panjabi 22 ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,
Proverbs 28:24 in Panjabi 24 ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ਼ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ ।
Ecclesiastes 5:8 in Panjabi 8 ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ ।
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Isaiah 59:4 in Panjabi 4 ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ !
Jeremiah 7:6 in Panjabi 6 ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
Jeremiah 9:4 in Panjabi 4 ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗ਼ਲਖ਼ੋਰ ਹੈ ।
Ezekiel 22:13 in Panjabi 13 ਵੇਖੋ, ਮੈਂ ਤੁਹਾਡੇ ਅਯੋਗ ਲਾਭ ਦੇ ਕਾਰਨ ਜੋ ਤੁਸੀਂ ਲਿਆ ਅਤੇ ਤੁਹਾਡੇ ਖੂਨ ਖਰਾਬੇ ਦੇ ਕਾਰਨ ਜੋ ਤੁਹਾਡੇ ਵਿੱਚ ਹੋਇਆ ਹੱਥ ਤੇ ਹੱਥ ਮਾਰਿਆ ।
Ezekiel 45:9 in Panjabi 9 ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਰਾਜਕੁਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ । ਅੱਤਿਆਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ । ਨਿਆਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੂ ਯਹੋਵਾਹ ਦਾ ਵਾਕ ਹੈ ।
Amos 8:5 in Panjabi 5 ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ ? ਅਤੇ ਸਬਤ ਕਦੋਂ ਖਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ਼ ਨਾਲ ਡੰਡੀ ਮਾਰੀਏ,
Micah 2:2 in Panjabi 2 ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ । ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ ।
Zephaniah 3:1 in Panjabi 1 ਹਾਇ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ !
Zephaniah 3:5 in Panjabi 5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Mark 10:19 in Panjabi 19 ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ ।
Luke 12:5 in Panjabi 5 ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ । ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ ।
Romans 1:18 in Panjabi 18 ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ ।
Romans 12:19 in Panjabi 19 ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ।
Romans 13:4 in Panjabi 4 ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ । ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ । ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ ।
1 Corinthians 6:7 in Panjabi 7 ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ । ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ ?
Galatians 5:21 in Panjabi 21 ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ । ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ ।
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Ephesians 4:28 in Panjabi 28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁੱਝ ਹੋਵੇ !
Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
James 2:6 in Panjabi 6 ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ ?
James 5:4 in Panjabi 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !