1 Thessalonians 5:14 in Panjabi 14 ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ ।
Other Translations King James Version (KJV) Now we exhort you, brethren, warn them that are unruly, comfort the feebleminded, support the weak, be patient toward all men.
American Standard Version (ASV) And we exhort you, brethren, admonish the disorderly, encourage the fainthearted, support the weak, be longsuffering toward all.
Bible in Basic English (BBE) And our desire is that you will keep control over those whose lives are not well ordered, giving comfort to the feeble-hearted, supporting those with little strength, and putting up with much from all.
Darby English Bible (DBY) But we exhort you, brethren, admonish the disorderly, comfort the faint-hearted, sustain the weak, be patient towards all.
World English Bible (WEB) We exhort you, brothers, admonish the disorderly, encourage the fainthearted, support the weak, be patient toward all.
Young's Literal Translation (YLT) and we exhort you, brethren, admonish the disorderly, comfort the feeble-minded, support the infirm, be patient unto all;
Cross Reference Isaiah 35:3 in Panjabi 3 ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ !
Isaiah 40:1 in Panjabi 1 ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ ।
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Jeremiah 6:12 in Panjabi 12 ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ ।
Ezekiel 3:17 in Panjabi 17 ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ ।
Ezekiel 33:3 in Panjabi 3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ ।
Ezekiel 34:16 in Panjabi 16 ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ । ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ ।
Matthew 12:20 in Panjabi 20 ਉਹ ਮਿੱਧੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਧੁਖਦੀ ਹੋਈ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ,
Luke 22:32 in Panjabi 32 ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 20:27 in Panjabi 27 ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ ।
Acts 20:31 in Panjabi 31 ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ ।
Acts 20:35 in Panjabi 35 ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 14:1 in Panjabi 1 ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ ।
Romans 15:1 in Panjabi 1 ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ ।
1 Corinthians 4:14 in Panjabi 14 ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ ।
1 Corinthians 13:4 in Panjabi 4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ । ਪਿਆਰ ਖੁਣਸ ਨਹੀਂ ਕਰਦਾ । ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Galatians 6:1 in Panjabi 1 ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ ।
Ephesians 4:2 in Panjabi 2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ !
Ephesians 4:32 in Panjabi 32 ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ ॥
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
Colossians 3:12 in Panjabi 12 ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ ।
1 Thessalonians 2:7 in Panjabi 7 ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ ।
2 Thessalonians 3:6 in Panjabi 6 ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ ।
2 Thessalonians 3:11 in Panjabi 11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁੱਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ । ਉਹ ਕੁੱਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 6:11 in Panjabi 11 ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ , ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ ।
2 Timothy 2:24 in Panjabi 24 ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ ।
2 Timothy 4:2 in Panjabi 2 ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ । ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ ।
Titus 1:6 in Panjabi 6 ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ ।
Titus 1:10 in Panjabi 10 ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ ।
Hebrews 5:2 in Panjabi 2 ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ ।
Hebrews 12:12 in Panjabi 12 ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ ।
Hebrews 13:3 in Panjabi 3 ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ ।