1 Thessalonians 5:23 in Panjabi 23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ ।
Other Translations King James Version (KJV) And the very God of peace sanctify you wholly; and I pray God your whole spirit and soul and body be preserved blameless unto the coming of our Lord Jesus Christ.
American Standard Version (ASV) And the God of peace himself sanctify you wholly; and may your spirit and soul and body be preserved entire, without blame at the coming of our Lord Jesus Christ.
Bible in Basic English (BBE) And may the God of peace himself make you holy in every way; and may your spirit and soul and body be free from all sin at the coming of our Lord Jesus Christ.
Darby English Bible (DBY) Now the God of peace himself sanctify you wholly: and your whole spirit, and soul, and body be preserved blameless at the coming of our Lord Jesus Christ.
World English Bible (WEB) May the God of peace himself sanctify you completely. May your whole spirit, soul, and body be preserved blameless at the coming of our Lord Jesus Christ.
Young's Literal Translation (YLT) and the God of the peace Himself sanctify you wholly, and may your whole spirit, and soul, and body, be preserved unblameably in the presence of our Lord Jesus Christ;
Cross Reference Leviticus 20:8 in Panjabi 8 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ । ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ ।
Leviticus 20:26 in Panjabi 26 ਤੁਸੀਂ ਮੇਰੇ ਅੱਗੇ ਪਵਿੱਤਰ ਹੋਵੋ, ਕਿਉਂ ਜੋ ਮੈਂ ਪਵਿੱਤਰ ਹਾਂ ਅਤੇ ਮੈਂ ਤੁਹਾਨੂੰ ਹੋਰਨਾਂ ਲੋਕਾਂ ਵਿੱਚੋਂ ਆਪਣਾ ਬਣਾਉਣ ਲਈ ਵੱਖਰਾ ਕੀਤਾ ਹੈ ।
Ezekiel 37:28 in Panjabi 28 ਮੇਰਾ ਪਵਿੱਤਰ ਸਥਾਨ ਸਦਾ ਲਈ ਉਹਨਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਜਿਹੜਾ ਇਸਰਾਏਲ ਨੂੰ ਪਵਿੱਤਰ ਕਰਦਾ ਹਾਂ !
Luke 1:46 in Panjabi 46 ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,
John 17:19 in Panjabi 19 ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ ।
Acts 20:32 in Panjabi 32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
Romans 15:5 in Panjabi 5 ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ ।
Romans 15:13 in Panjabi 13 ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ ।
Romans 15:33 in Panjabi 33 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ । ਆਮੀਨ ।
Romans 16:20 in Panjabi 20 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ । ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ ।
1 Corinthians 1:2 in Panjabi 2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ ।
1 Corinthians 1:8 in Panjabi 8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ ।
1 Corinthians 14:33 in Panjabi 33 ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ । ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ ।
2 Corinthians 5:19 in Panjabi 19 ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ ।
Ephesians 5:26 in Panjabi 26 ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ ।
Philippians 1:6 in Panjabi 6 ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ ।
Philippians 1:10 in Panjabi 10 ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ ।
Philippians 2:15 in Panjabi 15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
Philippians 4:9 in Panjabi 9 ਜੋ ਕੁੱਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ ।
Colossians 1:22 in Panjabi 22 ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ ।
1 Thessalonians 2:19 in Panjabi 19 ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ ?
1 Thessalonians 3:13 in Panjabi 13 ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ ।
1 Thessalonians 4:3 in Panjabi 3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ ।
2 Thessalonians 3:16 in Panjabi 16 ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ । ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ ।
Hebrews 2:11 in Panjabi 11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ । ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ ।
Hebrews 4:12 in Panjabi 12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 Peter 1:2 in Panjabi 2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
Jude 1:24 in Panjabi 24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ ।