1 Thessalonians 5:3 in Panjabi 3 ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ ।
Other Translations King James Version (KJV) For when they shall say, Peace and safety; then sudden destruction cometh upon them, as travail upon a woman with child; and they shall not escape.
American Standard Version (ASV) When they are saying, Peace and safety, then sudden destruction cometh upon them, as travail upon a woman with child; and they shall in no wise escape.
Bible in Basic English (BBE) When they say, There is peace and no danger, then sudden destruction will come on them, as birth-pains on a woman with child; and they will not be able to get away from it.
Darby English Bible (DBY) When they may say, Peace and safety, then sudden destruction comes upon them, as travail upon her that is with child; and they shall in no wise escape.
World English Bible (WEB) For when they are saying, "Peace and safety," then sudden destruction will come on them, like birth pains on a pregnant woman; and they will in no way escape.
Young's Literal Translation (YLT) for when they may say, Peace and surety, then sudden destruction doth stand by them, as the travail `doth' her who is with child, and they shall not escape;
Cross Reference Exodus 15:9 in Panjabi 9 ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ ।
Deuteronomy 29:19 in Panjabi 19 ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ ।
Joshua 8:20 in Panjabi 20 ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰਕੇ ਵੇਖਿਆ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੱਕ ਉੱਠ ਰਿਹਾ ਸੀ ਸੋ ਉਹਨਾਂ ਵਿੱਚ ਇੱਧਰ-ਉੱਧਰ ਭੱਜਣ ਦੀ ਸ਼ਕਤੀ ਨਾ ਰਹੀ ਅਤੇ ਉਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ ।
Judges 18:27 in Panjabi 27 ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ ।
Judges 20:41 in Panjabi 41 ਤਦ ਇਸਰਾਏਲ ਦੇ ਮਨੁੱਖ ਮੁੜੇ ਅਤੇ ਬਿਨਯਾਮੀਨ ਦੇ ਲੋਕ ਇਹ ਵੇਖ ਕੇ ਘਬਰਾ ਗਏ ਕਿ ਬਿਪਤਾ ਉਨ੍ਹਾਂ ਦੇ ਉੱਤੇ ਆਣ ਪਈ ਹੈ !
2 Chronicles 32:19 in Panjabi 19 ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ ।
Psalm 10:11 in Panjabi 11 ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ ।
Psalm 48:6 in Panjabi 6 ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ ।
Psalm 73:18 in Panjabi 18 ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ !
Proverbs 29:1 in Panjabi 1 ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ ।
Isaiah 21:3 in Panjabi 3 ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ ।
Isaiah 30:13 in Panjabi 13 ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ ।
Isaiah 43:6 in Panjabi 6 ਮੈਂ ਉੱਤਰ ਨੂੰ ਆਖਾਂਗਾ, ਦੇ ਦੇ ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,
Isaiah 56:12 in Panjabi 12 ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ ।
Jeremiah 4:31 in Panjabi 31 ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ,- ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਲੋਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਇ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ ! ।
Jeremiah 6:24 in Panjabi 24 ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ ।
Jeremiah 13:21 in Panjabi 21 ਤੂੰ ਕੀ ਆਖੇਂਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ ? ਜਿਵੇ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ ?
Jeremiah 22:23 in Panjabi 23 ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਹਲਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ ! ।
Daniel 5:3 in Panjabi 3 ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਨੇ ਉਹਨਾਂ ਵਿੱਚੋਂ ਪੀਤੀ ।
Hosea 13:13 in Panjabi 13 ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ ।
Micah 4:9 in Panjabi 9 ਹੁਣ ਤੂੰ ਕਿਉਂ ਚਿੱਲਾਉਂਦੀ ਹੈਂ ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ ? ਕੀ ਤੇਰਾ ਸਲਾਹਕਾਰ ਨਾਸ਼ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ ?
Nahum 1:10 in Panjabi 10 ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ ।
Matthew 23:33 in Panjabi 33 ਹੇ ਸੱਪੋ, ਹੇ ਨਾਗਾਂ ਦੇ ਬੱਚਿਓ ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ ?
Matthew 24:37 in Panjabi 37 ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ ਹੋਵੇਗਾ ।
Luke 17:26 in Panjabi 26 ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
Acts 12:22 in Panjabi 22 ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ !
Acts 13:41 in Panjabi 41 ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ ਮੰਨੋ ਅਤੇ ਨਸ਼ਟ ਹੋ ਜਾਓ ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ ।
2 Thessalonians 1:9 in Panjabi 9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ ।
Hebrews 2:3 in Panjabi 3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
Hebrews 12:23 in Panjabi 23 ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ ।
2 Peter 2:4 in Panjabi 4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ ।
Revelation 18:7 in Panjabi 7 ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ !