1 Timothy 1:10 in Panjabi 10 ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁੱਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ ।
Other Translations King James Version (KJV) For whoremongers, for them that defile themselves with mankind, for menstealers, for liars, for perjured persons, and if there be any other thing that is contrary to sound doctrine;
American Standard Version (ASV) for fornicators, for abusers of themselves with men, for menstealers, for liars, for false swearers, and if there be any other thing contrary to the sound doctrine;
Bible in Basic English (BBE) For those who go after loose women, for those with unnatural desires, for those who take men prisoners, who make false statements and false oaths, and those who do any other things against the right teaching,
Darby English Bible (DBY) fornicators, sodomites, kidnappers, liars, perjurers; and if any other thing is opposed to sound teaching,
World English Bible (WEB) for the sexually immoral, for homosexuals, for slave-traders, for liars, for perjurers, and for any other thing contrary to the sound doctrine;
Young's Literal Translation (YLT) whoremongers, sodomites, men-stealers, liars, perjured persons, and if there be any other thing that to sound doctrine is adverse,
Cross Reference Genesis 19:5 in Panjabi 5 ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਭੋਗ ਵਿਲਾਸ ਕਰੀਏ ।
Genesis 37:27 in Panjabi 27 ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ ।
Genesis 40:15 in Panjabi 15 ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ ।
Exodus 20:7 in Panjabi 7 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ ।
Exodus 21:16 in Panjabi 16 ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕੱਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ ।
Leviticus 18:22 in Panjabi 22 ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ ।
Leviticus 20:13 in Panjabi 13 ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ । ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ ।
Deuteronomy 24:7 in Panjabi 7 ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ । ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ ।
Ezekiel 17:16 in Panjabi 16 ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ ! ਉਹ ਉਸੇ ਥਾਂ ਜਿੱਥੇ ਉਸ ਰਾਜੇ ਦਾ ਵਾਸ ਹੈ, ਜਿਸ ਨੇ ਉਹ ਨੂੰ ਰਾਜਾ ਬਣਾਇਆ, ਜਿਸ ਦੀ ਸਹੁੰ ਨੂੰ ਉਸ ਨੇ ਤੁੱਛ ਜਾਣਿਆ ਅਤੇ ਜਿਹੜਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ ।
Hosea 4:1 in Panjabi 1 ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ !
Hosea 10:4 in Panjabi 4 ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ ।
Zechariah 5:4 in Panjabi 4 ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ । ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ ।
Zechariah 8:17 in Panjabi 17 ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 5:33 in Panjabi 33 ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ ।
Mark 7:21 in Panjabi 21 ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
Romans 1:26 in Panjabi 26 ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
1 Timothy 6:3 in Panjabi 3 ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ ।
2 Timothy 1:13 in Panjabi 13 ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ ।
2 Timothy 4:3 in Panjabi 3 ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ ।
Titus 1:9 in Panjabi 9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ ।
Titus 1:13 in Panjabi 13 ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ ।
Titus 2:1 in Panjabi 1 ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
Jude 1:7 in Panjabi 7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ ।
Revelation 18:13 in Panjabi 13 ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਂਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।