1 Timothy 1:16 in Panjabi 16 ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ ।
Other Translations King James Version (KJV) Howbeit for this cause I obtained mercy, that in me first Jesus Christ might shew forth all longsuffering, for a pattern to them which should hereafter believe on him to life everlasting.
American Standard Version (ASV) howbeit for this cause I obtained mercy, that in me as chief might Jesus Christ show forth all his longsuffering, for an ensample of them that should thereafter believe on him unto eternal life.
Bible in Basic English (BBE) But for this reason I was given mercy, so that in me, the chief of sinners, Jesus Christ might make clear all his mercy, as an example to those who in the future would have faith in him to eternal life.
Darby English Bible (DBY) But for this reason mercy was shewn me, that in me, [the] first, Jesus Christ might display the whole long-suffering, for a delineation of those about to believe on him to life eternal.
World English Bible (WEB) However, for this cause I obtained mercy, that in me first, Jesus Christ might display all his patience, for an example of those who were going to believe in him for eternal life.
Young's Literal Translation (YLT) but because of this I found kindness, that in me first Jesus Christ might shew forth all long-suffering, for a pattern of those about to believe on him to life age-during:
Cross Reference Exodus 34:8 in Panjabi 8 ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ
Numbers 23:3 in Panjabi 3 ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ । ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ । ਤਦ ਉਹ ਇੱਕ ਪਰਬਤ ਉੱਤੇ ਗਿਆ ।
2 Chronicles 33:9 in Panjabi 9 ਮੱਨਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ ।
2 Chronicles 33:19 in Panjabi 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
Psalm 25:11 in Panjabi 11 ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ ।
Isaiah 1:18 in Panjabi 18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ ।
Isaiah 43:25 in Panjabi 25 ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ ।
Isaiah 55:7 in Panjabi 7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
Luke 7:47 in Panjabi 47 ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ ।
Luke 15:10 in Panjabi 10 ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ ।
Luke 18:13 in Panjabi 13 ਪਰ ਉਸ ਚੁੰਗੀ ਲੈਣ ਵਾਲੇ ਨੇ ਕੁੱਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ! ਮੈਂ ਪਾਪੀ ਹਾਂ । ਮੇਰੇ ਉੱਤੇ ਦਯਾ ਕਰ !
Luke 19:7 in Panjabi 7 ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ ।
Luke 23:43 in Panjabi 43 ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ ।
John 3:15 in Panjabi 15 ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ ।”
John 3:36 in Panjabi 36 ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ ।”
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 6:37 in Panjabi 37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ ।
John 6:40 in Panjabi 40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ । ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ ।”
John 6:54 in Panjabi 54 ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਪ੍ਰਗਟ ਕਰਾਂਗਾ ।
John 20:31 in Panjabi 31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ ।
Acts 13:39 in Panjabi 39 ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ ।
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Romans 6:23 in Panjabi 23 ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਸਦੀਪਕ ਜੀਵਨ ਹੈ ।
Romans 15:4 in Panjabi 4 ਕਿਉਂਕਿ ਜੋ ਕੁੱਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ ।
2 Corinthians 4:1 in Panjabi 1 ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 1:12 in Panjabi 12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ !
Ephesians 2:7 in Panjabi 7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ !
2 Thessalonians 1:10 in Panjabi 10 ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ ।
1 Timothy 1:13 in Panjabi 13 ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
1 Peter 3:20 in Panjabi 20 ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
2 Peter 3:9 in Panjabi 9 ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ ।
2 Peter 3:15 in Panjabi 15 ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ ।
1 John 5:11 in Panjabi 11 ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ ।