1 Timothy 1:9 in Panjabi 9 ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ ।
Other Translations King James Version (KJV) Knowing this, that the law is not made for a righteous man, but for the lawless and disobedient, for the ungodly and for sinners, for unholy and profane, for murderers of fathers and murderers of mothers, for manslayers,
American Standard Version (ASV) as knowing this, that law is not made for a righteous man, but for the lawless and unruly, for the ungodly and sinners, for the unholy and profane, for murderers of fathers and murderers of mothers, for manslayers,
Bible in Basic English (BBE) With the knowledge that the law is made, not for the upright man, but for those who have no respect for law and order, for evil men and sinners, for the unholy and those who have no religion, for those who put their fathers or mothers to death, for takers of life,
Darby English Bible (DBY) knowing this, that law has not its application to a righteous person, but to [the] lawless and insubordinate, to [the] impious and sinful, to [the] unholy and profane, to smiters of fathers and smiters of mothers; to murderers,
World English Bible (WEB) as knowing this, that law is not made for a righteous man, but for the lawless and insubordinate, for the ungodly and sinners, for the unholy and profane, for murderers of fathers and murderers of mothers, for manslayers,
Young's Literal Translation (YLT) having known this, that for a righteous man law is not set, but for lawless and insubordinate persons, ungodly and sinners, impious and profane, parricides and matricides, men-slayers,
Cross Reference Genesis 9:5 in Panjabi 5 ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ ।
Exodus 20:13 in Panjabi 13 ਤੂੰ ਖੂਨ ਨਾ ਕਰ ।
Exodus 21:14 in Panjabi 14 ਜੇ ਕੋਈ ਮਨੁੱਖ ਆਪਣੇ ਗਵਾਂਢੀ ਉੱਤੇ ਧੱਕੋ ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ ।
Leviticus 20:9 in Panjabi 9 ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ । ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ ।
Numbers 35:30 in Panjabi 30 ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ ।
Deuteronomy 21:6 in Panjabi 6 ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲਾਸ਼ ਦੇ ਸਭ ਤੋਂ ਨੇੜੇ ਦੇ ਹੋਣ, ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਸ ਦੀ ਧੌਣ ਉਸ ਵਾਦੀ ਵਿੱਚ ਤੋੜੀ ਗਈ ਹੈ,
Deuteronomy 27:16 in Panjabi 16 'ਸਰਾਪੀ ਹੋਵੇ ਉਹ ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
2 Samuel 16:11 in Panjabi 11 ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਸੇਵਕਾਂ ਨੂੰ ਆਖਿਆ, ਵੇਖੋ, ਮੇਰਾ ਪੁੱਤਰ ਹੀ, ਜੋ ਮੈਂਥੋਂ ਜੰਮਿਆ ਸੀ ਮੈਨੂੰ ਮਾਰਨ ਨੂੰ ਫਿਰਦਾ ਹੈ, ਤਾਂ ਭਲਾ, ਇਹ ਬਿਨਯਾਮੀਨੀ ਹੁਣ ਅਜਿਹਾ ਨਾ ਕਰੇਗਾ ? ਉਸ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ ।
2 Samuel 17:1 in Panjabi 1 ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,
2 Kings 19:37 in Panjabi 37 ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ ਹਦੋਨੇ ਉਹ ਦੇ ਥਾਂ ਰਾਜ ਕਰਨ ਲੱਗਾ ।
2 Chronicles 32:21 in Panjabi 21 ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ । ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
Proverbs 20:20 in Panjabi 20 ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ ।
Proverbs 28:17 in Panjabi 17 ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ !
Proverbs 28:24 in Panjabi 24 ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ਼ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ ।
Proverbs 30:11 in Panjabi 11 ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ ।
Proverbs 30:17 in Panjabi 17 ਜਿਹੜੀ ਅੱਖ ਪਿਉ ਦਾ ਮਖੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ ।
Jeremiah 23:11 in Panjabi 11 ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ ।
Ezekiel 21:25 in Panjabi 25 ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ ! ਇਹ ਬਦੀ ਦਾ ਅੰਤ ਸਮਾਂ ਹੈ !
Matthew 10:21 in Panjabi 21 ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ ।
Romans 1:30 in Panjabi 30 ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ ।
Romans 4:13 in Panjabi 13 ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Romans 6:14 in Panjabi 14 ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ ।
Galatians 3:10 in Panjabi 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ ।
Galatians 3:19 in Panjabi 19 ਤਾਂ ਫ਼ੇਰ ਬਿਵਸਥਾ ਕੀ ਹੈ ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ ।
Galatians 5:21 in Panjabi 21 ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ । ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਹੋਣਗੇ ।
Galatians 5:23 in Panjabi 23 ਨਰਮਾਈ, ਸੰਜਮ । ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ ।
2 Thessalonians 2:8 in Panjabi 8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ ।
Titus 1:16 in Panjabi 16 ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ ।
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
Hebrews 11:31 in Panjabi 31 ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ ।
Hebrews 12:16 in Panjabi 16 ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ ।
1 Peter 2:7 in Panjabi 7 ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
1 Peter 3:20 in Panjabi 20 ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
1 Peter 4:18 in Panjabi 18 ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ ?
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।