Cross Reference Psalm 68:17 in Panjabi 17 ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਉਹ ਪਵਿੱਤਰ ਸੀਨਾਈ ਵਿੱਚ ਹੈ ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 50:5 in Panjabi 5 ਪ੍ਰਭੂ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ ਹਨ, ਤਾਂ ਮੈਂ ਵਿਰੋਧ ਨਾ ਕੀਤਾ, ਨਾ ਪਿੱਛੇ ਹਟਿਆ,
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Matthew 1:23 in Panjabi 23 ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ । ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ” ।
Matthew 3:16 in Panjabi 16 ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ ।
Matthew 4:11 in Panjabi 11 ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ ।
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
Matthew 28:2 in Panjabi 2 ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ ।
Mark 1:13 in Panjabi 13 ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ ।
Mark 16:5 in Panjabi 5 ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤ੍ਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ ।
Mark 16:19 in Panjabi 19 ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ ।
Luke 2:10 in Panjabi 10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
Luke 2:32 in Panjabi 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ ਹੋਵੇ ।
Luke 22:43 in Panjabi 43 ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ ।
Luke 24:4 in Panjabi 4 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ ।
Luke 24:51 in Panjabi 51 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 1:32 in Panjabi 32 ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ ।
John 6:62 in Panjabi 62 ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ ?
John 13:3 in Panjabi 3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ । ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ ।
John 15:26 in Panjabi 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ ।
John 16:8 in Panjabi 8 ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ ।
John 16:28 in Panjabi 28 ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ ।”
John 17:5 in Panjabi 5 ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ । ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ ।”
John 20:12 in Panjabi 12 ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ । ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ ।
Acts 1:1 in Panjabi 1 ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ ।
Acts 1:19 in Panjabi 19 ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ
Acts 2:32 in Panjabi 32 ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ ।
Acts 10:34 in Panjabi 34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ।
Acts 13:46 in Panjabi 46 ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ ।
Acts 14:27 in Panjabi 27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ ।
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Romans 1:3 in Panjabi 3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 9:5 in Panjabi 5 ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ !
Romans 10:12 in Panjabi 12 ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁੱਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ ।
Romans 10:18 in Panjabi 18 ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ ? ਬੇਸ਼ਕ ! ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਹਨਾਂ ਦੇ ਸ਼ਬਦ ।
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
1 Corinthians 2:7 in Panjabi 7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ ।
1 Corinthians 15:47 in Panjabi 47 ਪਹਿਲਾ ਮਨੁੱਖ ਮਿੱਟੀ ਦਾ ਬਣਿਆ । ਦੂਜਾ ਮਨੁੱਖ ਸਵਰਗ ਤੋਂ ਹੈ ।
Galatians 2:8 in Panjabi 8 ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ ।
Galatians 4:4 in Panjabi 4 ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ ।
Ephesians 1:9 in Panjabi 9 ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ !
Ephesians 3:3 in Panjabi 3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ !
Ephesians 4:8 in Panjabi 8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉੱਠਾਇਆ ਗਿਆ, ਉਸ ਨੇ ਬੰਧਨ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
Ephesians 6:19 in Panjabi 19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ ।
Philippians 2:6 in Panjabi 6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ।
Colossians 1:6 in Panjabi 6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ ।
Colossians 1:16 in Panjabi 16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
Colossians 1:27 in Panjabi 27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਪਰਤਾਪ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ ।
Colossians 2:2 in Panjabi 2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ ।
2 Thessalonians 1:10 in Panjabi 10 ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ ।
2 Thessalonians 2:7 in Panjabi 7 ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ ।
1 Timothy 3:9 in Panjabi 9 ਪਰ ਵਿਸ਼ਵਾਸ ਦੇ ਭੇਤ ਨੂੰ ਸ਼ੁੱਧ ਵਿਵੇਕ ਨਾਲ ਮੰਨਣ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Hebrews 2:9 in Panjabi 9 ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ ।
Hebrews 7:7 in Panjabi 7 ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ ।
Hebrews 8:1 in Panjabi 1 ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 1:12 in Panjabi 12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀਂ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ ।
1 Peter 1:20 in Panjabi 20 ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ ।
1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
1 Peter 3:22 in Panjabi 22 ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ ।
1 John 1:2 in Panjabi 2 ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ ।
1 John 3:5 in Panjabi 5 ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ ।
1 John 5:6 in Panjabi 6 ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ । ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ ।
Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।
Revelation 17:5 in Panjabi 5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।
Revelation 17:7 in Panjabi 7 ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ । ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ ।