1 Timothy 4:10 in Panjabi 10 ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ ।
Other Translations King James Version (KJV) For therefore we both labour and suffer reproach, because we trust in the living God, who is the Saviour of all men, specially of those that believe.
American Standard Version (ASV) For to this end we labor and strive, because we have our hope set on the living God, who is the Saviour of all men, specially of them that believe.
Bible in Basic English (BBE) And this is the purpose of all our work and our fighting, because our hope is in the living God, who is the Saviour of all men, and specially of those who have faith.
Darby English Bible (DBY) for, for this we labour and suffer reproach, because we hope in a living God, who is preserver of all men, specially of those that believe.
World English Bible (WEB) For to this end we both labor and suffer reproach, because we have set our trust in the living God, who is the Savior of all men, especially of those who believe.
Young's Literal Translation (YLT) for for this we both labour and are reproached, because we hope on the living God, who is Saviour of all men -- especially of those believing.
Cross Reference Psalm 36:6 in Panjabi 6 ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ !
Psalm 52:8 in Panjabi 8 ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ ।
Psalm 84:12 in Panjabi 12 ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ ! ।
Psalm 107:2 in Panjabi 2 ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ ।
Psalm 107:6 in Panjabi 6 ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ ।
Psalm 118:8 in Panjabi 8 ਆਦਮੀ ਉੱਤੇ ਭਰੋਸੇ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ ।
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 45:21 in Panjabi 21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇੱਕਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ ? ਕਿਸ ਨੇ ਪਰਾਚੀਨ ਸਮੇਂ ਇਹ ਦਾ ਵਰਨਣ ਕੀਤਾ ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Jeremiah 17:7 in Panjabi 7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ !
Daniel 3:28 in Panjabi 28 ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ ।
Nahum 1:7 in Panjabi 7 ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ ।
Matthew 27:43 in Panjabi 43 ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ । ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ।
John 1:29 in Panjabi 29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ । ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ ।”
John 3:15 in Panjabi 15 ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ ।”
John 4:42 in Panjabi 42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ । ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ ।”
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
Romans 15:12 in Panjabi 12 ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ ।
1 Corinthians 4:9 in Panjabi 9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ ।
2 Corinthians 4:8 in Panjabi 8 ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ ।
2 Corinthians 6:3 in Panjabi 3 ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ ।
2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
1 Timothy 2:4 in Panjabi 4 ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ ।
1 Timothy 2:6 in Panjabi 6 ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ ।
1 Timothy 3:15 in Panjabi 15 ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ।
1 Timothy 6:17 in Panjabi 17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ ।
2 Timothy 2:9 in Panjabi 9 ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ ।
2 Timothy 3:10 in Panjabi 10 ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ , ਸਬਰ,
Hebrews 11:26 in Panjabi 26 ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ ।
Hebrews 13:13 in Panjabi 13 ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ ।
1 Peter 1:21 in Panjabi 21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ ।
1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
1 John 2:2 in Panjabi 2 ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ ।
1 John 4:14 in Panjabi 14 ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ ।
1 John 5:10 in Panjabi 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ ।