1 Timothy 4:16 in Panjabi 16 ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ ।
Other Translations King James Version (KJV) Take heed unto thyself, and unto the doctrine; continue in them: for in doing this thou shalt both save thyself, and them that hear thee.
American Standard Version (ASV) Take heed to thyself, and to thy teaching. Continue in these things; for in doing this thou shalt save both thyself and them that hear thee.
Bible in Basic English (BBE) Give attention to yourself and your teaching. Go on in these things; for in doing so you will get salvation for yourself and for those who give hearing to you.
Darby English Bible (DBY) Give heed to thyself and to the teaching; continue in them; for, doing this, thou shalt save both thyself and those that hear thee.
World English Bible (WEB) Pay attention to yourself, and to your teaching. Continue in these things, for in doing this you will save both yourself and those who hear you.
Young's Literal Translation (YLT) take heed to thyself, and to the teaching; remain in them, for this thing doing, both thyself thou shalt save, and those hearing thee.
Cross Reference 1 Chronicles 28:10 in Panjabi 10 ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ । ਉਠ, ਤਕੜਾ ਹੋ ਅਤੇ ਉਸ ਨੂੰ ਬਣਾ ! ।
2 Chronicles 19:6 in Panjabi 6 ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਉਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
Isaiah 55:11 in Panjabi 11 ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ ।
Jeremiah 23:22 in Panjabi 22 ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ ।
Ezekiel 3:19 in Panjabi 19 ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ ।
Ezekiel 33:7 in Panjabi 7 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ । ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ ।
Mark 13:9 in Panjabi 9 ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
Acts 6:4 in Panjabi 4 ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ ।
Acts 20:26 in Panjabi 26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ ।
Acts 26:22 in Panjabi 22 ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁੱਝ ਨਹੀਂ ਕਹਿੰਦਾ
Romans 2:7 in Panjabi 7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ ।
Romans 10:10 in Panjabi 10 ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ ।
Romans 11:14 in Panjabi 14 ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ ।
Romans 16:17 in Panjabi 17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ ।
1 Corinthians 3:10 in Panjabi 10 ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ । ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ ।
1 Corinthians 9:22 in Panjabi 22 ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ । ਮੈਂ ਸਭਨਾਂ ਲਈ ਸਭ ਕੁੱਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ ।
1 Corinthians 9:27 in Panjabi 27 ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਭਈ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ ।
Ephesians 4:14 in Panjabi 14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ !
Colossians 4:17 in Panjabi 17 ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ ।
1 Thessalonians 2:16 in Panjabi 16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ ! ।
1 Thessalonians 2:19 in Panjabi 19 ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ ?
1 Timothy 1:3 in Panjabi 3 ਜਿਵੇਂ ਮੈਂ ਮਕਦੂਨਿਆ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ ।
1 Timothy 4:6 in Panjabi 6 ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ ।
2 Timothy 2:10 in Panjabi 10 ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁੱਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ ।
2 Timothy 3:14 in Panjabi 14 ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ ।
2 Timothy 4:2 in Panjabi 2 ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ । ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ ।
Titus 1:9 in Panjabi 9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ ।
Titus 2:7 in Panjabi 7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ । ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ ।
Titus 2:15 in Panjabi 15 ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ ।
Philemon 1:19 in Panjabi 19 ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ !
Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
Hebrews 13:9 in Panjabi 9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।
James 5:20 in Panjabi 20 ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ ।
2 John 1:8 in Panjabi 8 ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ ।