1 Timothy 4:3 in Panjabi 3 ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ ।
Other Translations King James Version (KJV) Forbidding to marry, and commanding to abstain from meats, which God hath created to be received with thanksgiving of them which believe and know the truth.
American Standard Version (ASV) forbidding to marry, `and commanding' to abstain from meats, which God created to be received with thanksgiving by them that believe and know the truth.
Bible in Basic English (BBE) Who keep men from being married and from taking food which God made to be taken with praise by those who have faith and true knowledge.
Darby English Bible (DBY) forbidding to marry, [bidding] to abstain from meats, which God has created for receiving with thanksgiving for them who are faithful and know the truth.
World English Bible (WEB) forbidding marriage and commanding to abstain from foods which God created to be received with thanksgiving by those who believe and know the truth.
Young's Literal Translation (YLT) forbidding to marry -- to abstain from meats that God created to be received with thanksgiving by those believing and acknowledging the truth,
Cross Reference Genesis 1:29 in Panjabi 29 ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ । ਇਹ ਤੁਹਾਡੇ ਲਈ ਭੋਜਨ ਹੈ ।
Genesis 9:3 in Panjabi 3 ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ । ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ ।
1 Samuel 9:13 in Panjabi 13 ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਪਹਿਲਾ ਤੁਰੰਤ ਮਿਲ ਲਵੋ ਕਿਉਂ ਜੋ ਜਦ ਤੱਕ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਇਸ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ । ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ ।
Ecclesiastes 5:18 in Panjabi 18 ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
Daniel 11:37 in Panjabi 37 ਉਹ ਆਪਣੇ ਪਿਉ-ਦਾਦਿਆਂ ਦੇ ਦੇਵਤਿਆਂ ਦੀ ਵੱਲ ਕੁਝ ਲੋੜ ਨਾ ਰਖੇਗਾ ਅਤੇ ਨਾ ਹੀ ਔਰਤਾਂ ਦੀ, ਨਾ ਹੀ ਕਿਸੇ ਦੇਵਤੇ ਨੂੰ ਮੰਨੇਗਾ ਸਗੋਂ ਆਪ ਨੂੰ ਸਭਨਾਂ ਨਾਲੋਂ ਵੱਡਾ ਜਾਣੇਗਾ ।
Matthew 14:19 in Panjabi 19 ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ । ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ ।
Matthew 15:36 in Panjabi 36 ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ ।
Luke 24:30 in Panjabi 30 ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ ।
John 6:23 in Panjabi 23 ਪਰ ਤਦ ਤਿਬਿਰਿਯਾਸ ਵੱਲੋਂ ਕੁੱਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ ।
John 8:31 in Panjabi 31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ ।
Acts 10:13 in Panjabi 13 ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ !
Acts 27:35 in Panjabi 35 ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ !
Romans 14:3 in Panjabi 3 ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ ।
Romans 14:6 in Panjabi 6 ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ।
Romans 14:17 in Panjabi 17 ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ ।
1 Corinthians 6:13 in Panjabi 13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ ।
1 Corinthians 7:28 in Panjabi 28 ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ ।
1 Corinthians 7:36 in Panjabi 36 ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ । ਉਹ ਵਿਆਹ ਕਰ ਲੈਣ ।
1 Corinthians 8:8 in Panjabi 8 ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ । ਜੇ ਨਾ ਖਾਈਏ ਸਾਨੂੰ ਕੁੱਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁੱਝ ਵਾਧਾ ਨਹੀਂ ।
1 Corinthians 10:30 in Panjabi 30 ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ ?
Colossians 2:16 in Panjabi 16 ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ ।
Colossians 2:20 in Panjabi 20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੁੱਖ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ ।
Colossians 3:17 in Panjabi 17 ਅਤੇ ਸਭ ਜੋ ਕੁੱਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ ।
2 Thessalonians 2:13 in Panjabi 13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ ।
1 Timothy 2:4 in Panjabi 4 ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ ।
1 Timothy 4:4 in Panjabi 4 ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
Hebrews 13:9 in Panjabi 9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।