1 Timothy 4:6 in Panjabi 6 ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ ।
Other Translations King James Version (KJV) If thou put the brethren in remembrance of these things, thou shalt be a good minister of Jesus Christ, nourished up in the words of faith and of good doctrine, whereunto thou hast attained.
American Standard Version (ASV) If thou put the brethren in mind of these things, thou shalt be a good minister of Christ Jesus, nourished in the words of the faith, and of the good doctrine which thou hast followed `until now':
Bible in Basic English (BBE) If you keep these things before the minds of the brothers, you will be a good servant of Christ Jesus, trained in the words of the faith and of the right teaching which has been your guide:
Darby English Bible (DBY) Laying these things before the brethren, thou wilt be a good minister of Christ Jesus, nourished with the words of the faith and of the good teaching which thou hast fully followed up.
World English Bible (WEB) If you instruct the brothers of these things, you will be a good servant of Christ Jesus, nourished in the words of the faith, and of the good doctrine which you have followed.
Young's Literal Translation (YLT) These things placing before the brethren, thou shalt be a good ministrant of Jesus Christ, being nourished by the words of the faith, and of the good teaching, which thou didst follow after,
Cross Reference Psalm 19:7 in Panjabi 7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ ।
Proverbs 4:2 in Panjabi 2 ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ ।
Jeremiah 15:16 in Panjabi 16 ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ ।
Matthew 13:52 in Panjabi 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ ।
John 7:16 in Panjabi 16 ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ ।
Acts 20:31 in Panjabi 31 ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ ।
Acts 20:35 in Panjabi 35 ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ ।
Romans 15:15 in Panjabi 15 ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ ।
1 Corinthians 4:1 in Panjabi 1 ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ ।
1 Corinthians 4:17 in Panjabi 17 ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ । ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ ।
2 Corinthians 3:6 in Panjabi 6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ ।
2 Corinthians 6:4 in Panjabi 4 ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,
Ephesians 4:15 in Panjabi 15 ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ !
Ephesians 6:21 in Panjabi 21 ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ ।
Philippians 3:16 in Panjabi 16 ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ ।
Colossians 2:19 in Panjabi 19 ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ ।
Colossians 3:16 in Panjabi 16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ ।
Colossians 4:7 in Panjabi 7 ਤਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ ।
1 Thessalonians 3:2 in Panjabi 2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ ।
1 Timothy 1:10 in Panjabi 10 ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁੱਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ ।
1 Timothy 4:16 in Panjabi 16 ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ ।
1 Timothy 6:3 in Panjabi 3 ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ ।
2 Timothy 1:6 in Panjabi 6 ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ ।
2 Timothy 2:14 in Panjabi 14 ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁੱਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ ।
2 Timothy 3:10 in Panjabi 10 ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ , ਸਬਰ,
2 Timothy 3:14 in Panjabi 14 ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ ।
2 Timothy 4:3 in Panjabi 3 ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ ।
Titus 2:1 in Panjabi 1 ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ ।
Titus 2:7 in Panjabi 7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ । ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ ।
1 Peter 2:2 in Panjabi 2 ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
2 Peter 1:12 in Panjabi 12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
2 Peter 3:1 in Panjabi 1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
2 John 1:9 in Panjabi 9 ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ ।
Jude 1:5 in Panjabi 5 ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁੱਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ ।