1 Timothy 4:8 in Panjabi 8 ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ ।
Other Translations King James Version (KJV) For bodily exercise profiteth little: but godliness is profitable unto all things, having promise of the life that now is, and of that which is to come.
American Standard Version (ASV) for bodily exercise is profitable for a little; but godliness is profitable for all things, having promise of the life which now is, and of that which is to come.
Bible in Basic English (BBE) For the training of the body is of profit for a little, but religion is of profit in every way, giving hope for the life which now is, and for that which is to come.
Darby English Bible (DBY) for bodily exercise is profitable for a little, but piety is profitable for everything, having promise of life, of the present one, and of that to come.
World English Bible (WEB) For bodily exercise has some value, but godliness has value for all things, having the promise of the life which is now, and of that which is to come.
Young's Literal Translation (YLT) for the bodily exercise is unto little profit, and the piety is to all things profitable, a promise having of the life that now is, and of that which is coming;
Cross Reference Deuteronomy 28:1 in Panjabi 1 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ ।
1 Samuel 15:22 in Panjabi 22 ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢੇਆਂ ਦੀ ਚਰਬੀ ਨਾਲੋਂ ਚੰਗਾ ਹੈ ।
Job 5:19 in Panjabi 19 ਛੇਆਂ ਬਿਪਤਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ ।
Job 22:2 in Panjabi 2 “ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ ।
Psalm 37:3 in Panjabi 3 ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ ।
Psalm 37:9 in Panjabi 9 ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਸ ਹੋਣਗੇ ।
Psalm 37:11 in Panjabi 11 ਪਰ ਹਲੀਮ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ ।
Psalm 37:16 in Panjabi 16 ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ ।
Psalm 37:29 in Panjabi 29 ਧਰਮੀ ਧਰਤੀ ਦੇ ਵਾਰਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ ।
Psalm 50:7 in Panjabi 7 ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ । ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ !
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Psalm 91:10 in Panjabi 10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ ।
Psalm 112:1 in Panjabi 1 ਹਲਲੂਯਾਹ ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ ।
Psalm 128:1 in Panjabi 1 ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ !
Psalm 145:19 in Panjabi 19 ਉਹ ਆਪਣਾ ਭੈ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ ।
Proverbs 3:16 in Panjabi 16 ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ ।
Proverbs 19:23 in Panjabi 23 ਯਹੋਵਾਹ ਦਾ ਭੈ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ ।
Proverbs 22:4 in Panjabi 4 ਨਮਰਤਾ ਅਤੇ ਯਹੋਵਾਹ ਦਾ ਭੈ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ ।
Ecclesiastes 8:12 in Panjabi 12 ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈ ਮੰਨਦੇ ਹਨ
Isaiah 1:11 in Panjabi 11 ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ ? । ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ ।
Isaiah 3:10 in Panjabi 10 ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ ।
Isaiah 32:17 in Panjabi 17 ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ ।
Isaiah 33:16 in Panjabi 16 ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਹ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ ।
Isaiah 58:3 in Panjabi 3 ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ ।
Isaiah 65:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Jeremiah 6:20 in Panjabi 20 ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ ।
Amos 5:21 in Panjabi 21 “ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ !
Matthew 5:3 in Panjabi 3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ ।
Matthew 6:33 in Panjabi 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ ।
Matthew 19:29 in Panjabi 29 ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ ।
Mark 10:19 in Panjabi 19 ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ ।
Mark 10:30 in Panjabi 30 ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ ।
Luke 12:31 in Panjabi 31 ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ ।
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
1 Corinthians 3:22 in Panjabi 22 ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ !
1 Corinthians 8:8 in Panjabi 8 ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ । ਜੇ ਨਾ ਖਾਈਏ ਸਾਨੂੰ ਕੁੱਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁੱਝ ਵਾਧਾ ਨਹੀਂ ।
Colossians 2:21 in Panjabi 21 ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ ?
1 Timothy 6:6 in Panjabi 6 ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ ।
Titus 3:8 in Panjabi 8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ । ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ ।
Hebrews 9:9 in Panjabi 9 ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਅੰਤਹਕਰਨ ਨੂੰ ਸ਼ੁੱਧ ਨਹੀਂ ਕਰ ਸਕਦੇ ।
Hebrews 13:9 in Panjabi 9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।
2 Peter 1:3 in Panjabi 3 ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁੱਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
1 John 2:25 in Panjabi 25 ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ ।
Revelation 3:12 in Panjabi 12 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ । ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ ।
Revelation 3:21 in Panjabi 21 ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ ।