1 Timothy 5:10 in Panjabi 10 ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ ।
Other Translations King James Version (KJV) Well reported of for good works; if she have brought up children, if she have lodged strangers, if she have washed the saints' feet, if she have relieved the afflicted, if she have diligently followed every good work.
American Standard Version (ASV) well reported of for good works; if she hath brought up children, if she hath used hospitality to strangers, if she hath washed the saints' feet, if she hath relieved the afflicted, if she hath diligently followed every good work.
Bible in Basic English (BBE) And if witness is given of her good works; if she has had the care of children, if she has been kind to travellers, washing the feet of the saints, helping those who are in trouble, giving herself to good works.
Darby English Bible (DBY) borne witness to in good works, if she have brought up children, if she have exercised hospitality, if she have washed saints' feet, if she have imparted relief to the distressed, if she have diligently followed every good work.
World English Bible (WEB) being approved by good works, if she has brought up children, if she has been hospitable to strangers, if she has washed the saints' feet, if she has relieved the afflicted, and if she has diligently followed every good work.
Young's Literal Translation (YLT) in good works being testified to: if she brought up children, if she entertained strangers, if saints' feet she washed, if those in tribulation she relieved, if every good work she followed after;
Cross Reference Genesis 18:4 in Panjabi 4 ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ ।
Genesis 19:2 in Panjabi 2 ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ । ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ ।
Genesis 24:32 in Panjabi 32 ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ ।
Leviticus 25:35 in Panjabi 35 ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ ।
Psalm 119:4 in Panjabi 4 ਤੂੰ ਸਾਨੂੰ ਆਪਣੇ ਫਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ ।
Isaiah 1:17 in Panjabi 17 ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ ।
Matthew 5:16 in Panjabi 16 ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ ।
Luke 7:38 in Panjabi 38 ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ ।
Luke 7:44 in Panjabi 44 ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ ।
John 13:5 in Panjabi 5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ । ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ ।
Acts 6:3 in Panjabi 3 ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜਿੰਮੇਵਾਰੀ ਦੇਈਏ ।
Acts 9:36 in Panjabi 36 ਯਾਪਾ ਵਿੱਚ ਤਬਿਥਾ ਨਾਮ ਦੀ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ । ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ ।
Acts 9:39 in Panjabi 39 ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ ।
Acts 10:22 in Panjabi 22 ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ ।
Acts 16:14 in Panjabi 14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ । ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ ।
Acts 22:12 in Panjabi 12 ਅਤੇ ਇੱਕ ਹਨਾਨਿਯਾਹ ਨਾਮ ਦਾ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ ।
Romans 12:13 in Panjabi 13 ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ ।
Ephesians 2:10 in Panjabi 10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ !
Colossians 1:10 in Panjabi 10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
1 Timothy 2:10 in Panjabi 10 ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ ।
1 Timothy 3:7 in Panjabi 7 ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ ।
1 Timothy 5:16 in Panjabi 16 ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ ।
1 Timothy 5:25 in Panjabi 25 ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੋ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ ।
1 Timothy 6:18 in Panjabi 18 ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ ।
2 Timothy 1:5 in Panjabi 5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ ।
2 Timothy 2:21 in Panjabi 21 ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
2 Timothy 3:17 in Panjabi 17 ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ ।
Titus 2:7 in Panjabi 7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ । ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Titus 3:1 in Panjabi 1 ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ ।
Titus 3:8 in Panjabi 8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ । ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ ।
Titus 3:14 in Panjabi 14 ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫ਼ਲ ਨਾ ਰਹਿਣ ।
Hebrews 10:24 in Panjabi 24 ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ ।
Hebrews 13:2 in Panjabi 2 ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ ।
Hebrews 13:21 in Panjabi 21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।
1 Peter 2:12 in Panjabi 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
1 Peter 4:9 in Panjabi 9 ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
3 John 1:12 in Panjabi 12 ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ ।