1 Timothy 6:1 in Panjabi 1 ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ ।
Other Translations King James Version (KJV) Let as many servants as are under the yoke count their own masters worthy of all honour, that the name of God and his doctrine be not blasphemed.
American Standard Version (ASV) Let as many as are servants under the yoke count their own masters worthy of all honor, that the name of God and the doctrine be not blasphemed.
Bible in Basic English (BBE) Let all who are servants under the yoke give all honour to their masters, so that no evil may be said against the name of God and his teaching.
Darby English Bible (DBY) Let as many bondmen as are under yoke count their own masters worthy of all honour, that the name of God and the teaching be not blasphemed.
World English Bible (WEB) Let as many as are bondservants under the yoke count their own masters worthy of all honor, that the name of God and the doctrine not be blasphemed.
Young's Literal Translation (YLT) As many as are servants under a yoke, their own masters worthy of all honour let them reckon, that the name of God and the teaching may not be evil spoken of;
Cross Reference Genesis 13:7 in Panjabi 7 ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ । ਉਸ ਸਮੇਂ ਕਨਾਨੀ ਅਤੇ ਪਰਿੱਜੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ ।
Genesis 16:9 in Panjabi 9 ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ ।
Genesis 24:2 in Panjabi 2 ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;
Genesis 24:12 in Panjabi 12 ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸਵਾਮੀ ਅਬਰਾਹਾਮ ਉੱਤੇ ਕਿਰਪਾ ਕਰ ।
Genesis 24:27 in Panjabi 27 ਉਸ ਨੇ ਆਖਿਆ, ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸਵਾਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸਵਾਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ ।
Genesis 24:35 in Panjabi 35 ਅਤੇ ਯਹੋਵਾਹ ਨੇ ਮੇਰੇ ਸਵਾਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ ।
Deuteronomy 28:48 in Panjabi 48 ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ਼ ਨਾ ਕਰ ਦੇਵੇ ।
2 Samuel 12:14 in Panjabi 14 ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ ।
2 Kings 5:2 in Panjabi 2 ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ ।
2 Kings 5:13 in Panjabi 13 ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨਾ ਵਧ ਕੇ ਇਹ ਕਰਨਾ ਚਾਹੀਦਾ ਹੈ ? ”
Nehemiah 9:5 in Panjabi 5 ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ । ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ !”
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Isaiah 52:5 in Panjabi 5 ਹੁਣ ਐਥੇ ਮੇਰੇ ਲਈ ਕੀ ਹੈ ? ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੇਰੀ ਪਰਜਾ ਜੋ ਮੁਖਤ ਲਈ ਗਈ, ਅਤੇ ਜੋ ਉਨ੍ਹਾਂ ਉੱਤੇ ਹਕੂਮਤ ਕਰਦੇ ਹਨ, ਉਹ ਉਨ੍ਹਾਂ ਦਾ ਠੱਠਾ ਕਰਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਲਗਾਤਾਰ ਮੇਰਾ ਨਾਮ ਤੁੱਛ ਜਾਣਿਆ ਜਾਂਦਾ ਹੈ ।
Isaiah 58:6 in Panjabi 6 ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ ?
Ezekiel 36:20 in Panjabi 20 ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ ।
Ezekiel 36:23 in Panjabi 23 ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Malachi 1:6 in Panjabi 6 ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ । ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ ਹੈ ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ ?
Matthew 11:9 in Panjabi 9 ਫੇਰ ਤੁਸੀਂ ਕੀ ਵੇਖਣ ਗਏ ਸੀ ? ਕੀ ਨਬੀ ਨੂੰ ਵੇਖਣ ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ ।
Matthew 11:30 in Panjabi 30 ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ ।
Luke 17:1 in Panjabi 1 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ !
Acts 10:7 in Panjabi 7 ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
Acts 10:22 in Panjabi 22 ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ ।
Acts 15:10 in Panjabi 10 ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ ?
Romans 2:24 in Panjabi 24 ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ ।
1 Corinthians 7:21 in Panjabi 21 ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ ? ਤਾਂ ਫੇਰ ਕੀ ਹੋਇਆ ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ ।
1 Corinthians 10:32 in Panjabi 32 ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ ।
Galatians 5:1 in Panjabi 1 ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ ।
Ephesians 6:5 in Panjabi 5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ ।
Colossians 3:22 in Panjabi 22 ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਵਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ ।
1 Timothy 5:14 in Panjabi 14 ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ ।
Titus 2:5 in Panjabi 5 ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ ।
Titus 2:8 in Panjabi 8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ ।
1 Peter 2:12 in Panjabi 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
1 Peter 2:17 in Panjabi 17 ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l
1 Peter 3:16 in Panjabi 16 ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ