1 Timothy 6:10 in Panjabi 10 ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ ।
Other Translations King James Version (KJV) For the love of money is the root of all evil: which while some coveted after, they have erred from the faith, and pierced themselves through with many sorrows.
American Standard Version (ASV) For the love of money is a root of all kinds of evil: which some reaching after have been led astray from the faith, and have pierced themselves through with many sorrows.
Bible in Basic English (BBE) For the love of money is a root of all evil: and some whose hearts were fixed on it have been turned away from the faith, and been wounded with unnumbered sorrows.
Darby English Bible (DBY) For the love of money is [the] root of every evil; which some having aspired after, have wandered from the faith, and pierced themselves with many sorrows.
World English Bible (WEB) For the love of money is a root of all kinds of evil. Some have been led astray from the faith in their greed, and have pierced themselves through with many sorrows.
Young's Literal Translation (YLT) for a root of all the evils is the love of money, which certain longing for did go astray from the faith, and themselves did pierce through with many sorrows;
Cross Reference Genesis 29:14 in Panjabi 14 ਤਦ ਲਾਬਾਨ ਨੇ ਉਸ ਨੂੰ ਆਖਿਆ, ਤੂੰ ਸੱਚ-ਮੁੱਚ ਮੇਰੀ ਹੱਡੀ ਅਤੇ ਮੇਰਾ ਮਾਸ ਹੈਂ, ਤਾਂ ਉਹ ਮਹੀਨਾ ਉਸ ਦੇ ਘਰ ਰਿਹਾ ।
Genesis 29:26 in Panjabi 26 ਲਾਬਾਨ ਨੇ ਆਖਿਆ, ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੁੰਦਾ ਕਿ ਛੋਟੀ ਨੂੰ ਵੱਡੀ ਤੋਂ ਪਹਿਲਾਂ ਵਿਆਹ ਦੇਈਏ ।
Genesis 29:31 in Panjabi 31 ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਤੁੱਛ ਜਾਣੀ ਗਈ ਹੈ ਤਾਂ ਉਸ ਨੇ ਉਹ ਦੀ ਕੁੱਖ ਖੋਲ੍ਹੀ, ਪਰ ਰਾਖ਼ੇਲ ਬਾਂਝ ਰਹੀ ।
Genesis 34:23 in Panjabi 23 ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ ।
Genesis 38:16 in Panjabi 16 ਉਹ ਰਸਤੇ ਤੋਂ ਉਸ ਦੀ ਵੱਲ ਮੁੜ ਪਿਆ ਅਤੇ ਆਖਿਆ, ਆ ਅਤੇ ਮੈਨੂੰ ਆਪਣੇ ਕੋਲ ਆਉਣ ਦੇ ਕਿਉਂ ਜੋ ਉਸ ਨੂੰ ਪਤਾ ਨਹੀਂ ਸੀ ਕਿ ਇਹ ਮੇਰੀ ਨੂੰਹ ਹੈ ਤਦ ਉਸ ਨੇ ਆਖਿਆ, ਜੇ ਤੂੰ ਮੇਰੇ ਕੋਲ ਆਵੇਂ ਤਾਂ ਤੂੰ ਮੈਨੂੰ ਕੀ ਦੇਵੇਂਗਾ ?
Exodus 23:7 in Panjabi 7 ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ ।
Deuteronomy 16:19 in Panjabi 19 ਤੁਸੀਂ ਨਿਆਂ ਨੂੰ ਨਾ ਵਿਗਾੜਿਓ । ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ । ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ ।
Deuteronomy 23:4 in Panjabi 4 ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆਂ ਦੇ ਫ਼ਤੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ ।
Deuteronomy 23:18 in Panjabi 18 ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ ।
Judges 17:10 in Panjabi 10 ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ, ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ ।
Judges 18:19 in Panjabi 19 ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ । ਭਲਾ, ਤੇਰੇ ਲਈ ਕੀ ਚੰਗਾ ਹੈ ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ ? “
Judges 18:29 in Panjabi 29 ਅਤੇ ਉਨ੍ਹਾਂ ਨੇ ਇਸਰਾਏਲ ਦੇ ਇੱਕ ਪੁੱਤਰ ਅਤੇ ਆਪਣੇ ਪਿਤਾ ਦਾਨ ਦੇ ਨਾਮ ਤੇ ਉਸ ਸ਼ਹਿਰ ਦਾ ਨਾਮ ਦਾਨ ਰੱਖਿਆ, ਪਰ ਪਹਿਲਾਂ ਉਸ ਸ਼ਹਿਰ ਦਾ ਨਾਮ ਲਾਇਸ਼ ਸੀ ।
2 Samuel 4:10 in Panjabi 10 ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ । ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ ।
2 Kings 5:27 in Panjabi 27 ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ ।”
Psalm 32:10 in Panjabi 10 ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ ।
Proverbs 1:19 in Panjabi 19 ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ ।
Proverbs 1:31 in Panjabi 31 ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 56:11 in Panjabi 11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।
Jeremiah 5:27 in Panjabi 27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ ।
Ezekiel 13:19 in Panjabi 19 ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ ।
Ezekiel 16:33 in Panjabi 33 ਲੋਕ ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਦਿੰਦੇ ਹਨ, ਪਰ ਤੂੰ ਆਪਣੇ ਯਾਰਾਂ ਨੂੰ ਤੋਹਫ਼ੇ ਅਤੇ ਰਿਸ਼ਵਤ ਦਿੰਦੀ ਹੈਂ, ਤਾਂ ਜੋ ਉਹ ਚੁਫੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Malachi 1:10 in Panjabi 10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Acts 1:16 in Panjabi 16 ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
1 Timothy 6:21 in Panjabi 21 ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ । ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ । ਆਮੀਨ ।
2 Timothy 4:10 in Panjabi 10 ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥੱਸਲੁਨੀਕਿਯਾ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ ।
Titus 1:11 in Panjabi 11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ ।
James 5:19 in Panjabi 19 ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ ।
2 Peter 2:7 in Panjabi 7 ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ ।
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।
Revelation 18:13 in Panjabi 13 ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਂਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ ।