1 Timothy 6:12 in Panjabi 12 ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ ।
Other Translations King James Version (KJV) Fight the good fight of faith, lay hold on eternal life, whereunto thou art also called, and hast professed a good profession before many witnesses.
American Standard Version (ASV) Fight the good fight of the faith, lay hold on the life eternal, whereunto thou wast called, and didst confess the good confession in the sight of many witnesses.
Bible in Basic English (BBE) Be fighting the good fight of the faith; take for yourself the life eternal, for which you were marked out, and of which you gave witness in the eyes of all.
Darby English Bible (DBY) Strive earnestly [in] the good conflict of faith. Lay hold of eternal life, to which thou hast been called, and hast confessed the good confession before many witnesses.
World English Bible (WEB) Fight the good fight of faith. Lay hold of the eternal life to which you were called, and you confessed the good confession in the sight of many witnesses.
Young's Literal Translation (YLT) be striving the good strife of the faith, be laying hold on the life age-during, to which also thou wast called, and didst profess the right profession before many witnesses.
Cross Reference Deuteronomy 26:3 in Panjabi 3 ਅਤੇ ਉਨ੍ਹਾਂ ਦਿਨਾਂ ਵਿੱਚ ਜੋ ਜਾਜਕ ਹੋਵੇ ਤੂੰ ਉਸ ਦੇ ਕੋਲ ਜਾ ਆਖੀਂ, “ਮੈਂ ਅੱਜ ਦੇ ਦਿਨ ਇਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਦੱਸਦਾ ਹਾਂ ਕਿ ਮੈਂ ਉਸ ਦੇਸ਼ ਵਿੱਚ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਹੋਵਾਹ ਨੇ ਸਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ । “
Deuteronomy 26:17 in Panjabi 17 ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ ।
Psalm 63:8 in Panjabi 8 ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ ।
Proverbs 3:18 in Panjabi 18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ ।
Song of Solomon 3:4 in Panjabi 4 ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ । ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ ਅਤੇ ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ ।
Isaiah 44:5 in Panjabi 5 ਕੋਈ ਆਖੇਗਾ, ''ਮੈਂ ਯਹੋਵਾਹ ਦਾ ਹਾਂ,'' ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, ''ਯਹੋਵਾਹ ਦਾ',' ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ ।
Zechariah 10:5 in Panjabi 5 ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ ।
Luke 12:8 in Panjabi 8 ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ ।
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
Romans 9:23 in Panjabi 23 ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ ।
Romans 10:9 in Panjabi 9 ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ ।
1 Corinthians 9:25 in Panjabi 25 ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ । ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ ।
2 Corinthians 6:7 in Panjabi 7 ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ ।
2 Corinthians 9:13 in Panjabi 13 ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ ।
2 Corinthians 10:3 in Panjabi 3 ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ ।
Ephesians 6:10 in Panjabi 10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ !
Philippians 3:12 in Panjabi 12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ ।
Colossians 3:15 in Panjabi 15 ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ ।
1 Thessalonians 2:12 in Panjabi 12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।
1 Thessalonians 5:8 in Panjabi 8 ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੀ ਟੋਪੀ ਦੀ ਥਾਂ ਪਹਿਨ ਕੇ ਸੁਚੇਤ ਰਹੀਏ ।
2 Thessalonians 2:14 in Panjabi 14 ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ ।
1 Timothy 1:18 in Panjabi 18 ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ ।
1 Timothy 6:13 in Panjabi 13 ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ।
1 Timothy 6:19 in Panjabi 19 ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ ।
2 Timothy 1:9 in Panjabi 9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ ।
2 Timothy 4:7 in Panjabi 7 ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ ।
Hebrews 3:14 in Panjabi 14 ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
Hebrews 6:18 in Panjabi 18 ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।
Hebrews 13:23 in Panjabi 23 ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ । ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ ।
1 Peter 3:9 in Panjabi 9 ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
1 John 2:25 in Panjabi 25 ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ ।
Revelation 3:3 in Panjabi 3 ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ । ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ ।