1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Other Translations King James Version (KJV) Who only hath immortality, dwelling in the light which no man can approach unto; whom no man hath seen, nor can see: to whom be honour and power everlasting. Amen.
American Standard Version (ASV) who only hath immortality, dwelling in light unapproachable; whom no man hath seen, nor can see: to whom `be' honor and power eternal. Amen.
Bible in Basic English (BBE) Who only has life for ever, living in light to which no man may come near; whom no man has seen or is able to see: to whom be honour and power for ever. So be it.
Darby English Bible (DBY) who only has immortality, dwelling in unapproachable light; whom no man has seen, nor is able to see; to whom [be] honour and eternal might. Amen.
World English Bible (WEB) who alone has immortality, dwelling in unapproachable light; whom no man has seen, nor can see: to whom be honor and eternal power. Amen.
Young's Literal Translation (YLT) who only is having immortality, dwelling in light unapproachable, whom no one of men did see, nor is able to see, to whom `is' honour and might age-during! Amen.
Cross Reference Exodus 3:14 in Panjabi 14 ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ।
Exodus 33:20 in Panjabi 20 ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ ।
Deuteronomy 32:40 in Panjabi 40 ਕਿਉਂ ਜੋ ਮੈਂ ਆਪਣਾ ਹੱਥ ਸੁਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ, ਮੈਂ ਸਦੀਪਕਾਲ ਜੀਉਂਦਾ ਹਾਂ ।
Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 104:2 in Panjabi 2 ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, —
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Habakkuk 3:4 in Panjabi 4 ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ ।
John 1:18 in Panjabi 18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ ।
John 6:46 in Panjabi 46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ । ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ ।
John 8:58 in Panjabi 58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ । ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ ।”
John 14:9 in Panjabi 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
Ephesians 3:21 in Panjabi 21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ।
Philippians 4:20 in Panjabi 20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ-ਜੁੱਗ ਵਡਿਆਈ ਹੋਵੇ । ਆਮੀਨ ।
Colossians 1:15 in Panjabi 15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
Hebrews 13:8 in Panjabi 8 ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ ।
1 John 1:5 in Panjabi 5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ ।
Jude 1:25 in Panjabi 25 ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ । ਆਮੀਨ ।
Revelation 1:6 in Panjabi 6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ ! ਆਮੀਨ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 1:16 in Panjabi 16 ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ ।
Revelation 4:11 in Panjabi 11 ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ !
Revelation 7:12 in Panjabi 12 ਅਤੇ ਬੋਲੇ, - ਆਮੀਨ ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ ! ਆਮੀਨ ।
Revelation 21:3 in Panjabi 3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ ।
Revelation 22:5 in Panjabi 5 ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁੱਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ ।