1 Timothy 6:17 in Panjabi 17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ ।
Other Translations King James Version (KJV) Charge them that are rich in this world, that they be not highminded, nor trust in uncertain riches, but in the living God, who giveth us richly all things to enjoy;
American Standard Version (ASV) Charge them that are rich in this present world, that they be not highminded, nor have their hope set on the uncertainty of riches, but on God, who giveth us richly all things to enjoy;
Bible in Basic English (BBE) Give orders to those who have money and goods in this life, not to be lifted up in their minds, or to put their hope in the uncertain chances of wealth, but in God who gives us in full measure all things for our use;
Darby English Bible (DBY) Enjoin on those rich in the present age not to be high-minded, nor to trust on the uncertainty of riches; but in the God who affords us all things richly for [our] enjoyment;
World English Bible (WEB) Charge those who are rich in this present world that they not be haughty, nor have their hope set on the uncertainty of riches, but on the living God, who richly provides us with everything to enjoy;
Young's Literal Translation (YLT) Those rich in the present age charge thou not to be high-minded, nor to hope in the uncertainty of riches, but in the living God, who is giving to us all things richly for enjoyment; --
Cross Reference Genesis 13:2 in Panjabi 2 ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ ।
Deuteronomy 6:10 in Panjabi 10 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ
Deuteronomy 8:17 in Panjabi 17 ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ ।
Deuteronomy 33:15 in Panjabi 15 ਅਤੇ ਆਦੀ ਪਹਾੜਾਂ ਦੀਆਂ ਉੱਤਮ ਚੀਜਾਂ ਤੋਂ, ਅਤੇ ਸਨਾਤਨ ਉੱਚਿਆਈਆਂ ਦੇ ਪਦਾਰਥਾਂ ਤੋਂ,
2 Chronicles 26:16 in Panjabi 16 ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
2 Chronicles 32:25 in Panjabi 25 ਪਰ ਹਿਜਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
Job 1:1 in Panjabi 1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ ।
Job 31:24 in Panjabi 24 ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
Psalm 10:3 in Panjabi 3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ ।
Psalm 52:7 in Panjabi 7 ਵੇਖੋ, ਏਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ !
Psalm 62:8 in Panjabi 8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ । ਸਲਹ ।
Psalm 62:10 in Panjabi 10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ ।
Psalm 73:5 in Panjabi 5 ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ ।
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Psalm 104:28 in Panjabi 28 ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ ।
Psalm 118:8 in Panjabi 8 ਆਦਮੀ ਉੱਤੇ ਭਰੋਸੇ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ ।
Proverbs 11:28 in Panjabi 28 ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ ।
Proverbs 23:5 in Panjabi 5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ ।
Proverbs 27:24 in Panjabi 24 ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ ?
Proverbs 30:9 in Panjabi 9 ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ” ? ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ ।
Ecclesiastes 5:13 in Panjabi 13 ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
Ecclesiastes 5:18 in Panjabi 18 ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Jeremiah 9:23 in Panjabi 23 ਯਹੋਵਾਹ ਇਸ ਤਰ੍ਹਾਂ ਆਖਦਾ ਹੈ,- ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
Jeremiah 17:7 in Panjabi 7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ !
Ezekiel 16:49 in Panjabi 49 ਵੇਖ, ਤੇਰੀ ਭੈਣ ਸਦੂਮ ਦਾ ਅਪਰਾਧ ਇਹ ਸੀ ਕਿ ਉਹ ਆਪਣੀਆਂ ਧੀਆਂ ਸਮੇਤ ਘਮੰਡ ਕਰਦੀ, ਬੇਪਰਵਾਹ ਸੀ ਅਤੇ ਬਿਨਾਂ ਚਿੰਤਾ ਤੋਂ ਰਹਿੰਦੀ ਸੀ, ਪਰ ਉਹਨਾਂ ਨੇ ਗ਼ਰੀਬ ਤੇ ਲੋੜਵੰਦ ਨੂੰ ਸਹਾਰਾ ਨਾ ਦਿੱਤਾ ।
Ezekiel 16:56 in Panjabi 56 ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸਦੂਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Daniel 5:19 in Panjabi 19 ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ । ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ । ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ ।
Hosea 13:6 in Panjabi 6 ਉਹ ਆਪਣੀਆਂ ਚਾਰਗਾਹਾਂ ਦੇ ਵਿਤ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ ।
Habakkuk 1:15 in Panjabi 15 ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ ਵਿੱਚ ਇੱਕਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ ।
Matthew 6:32 in Panjabi 32 ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ ।
Matthew 19:23 in Panjabi 23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ ।
Matthew 27:57 in Panjabi 57 ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ ।
Mark 10:24 in Panjabi 24 ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ !
Luke 12:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ ।
Luke 19:2 in Panjabi 2 ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ ।
Luke 19:9 in Panjabi 9 ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ ।
Acts 14:17 in Panjabi 17 ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ ।
Acts 14:27 in Panjabi 27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ ।
Acts 17:25 in Panjabi 25 ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁੱਝ ਦਿੰਦਾ ਹੈ ।
Romans 11:20 in Panjabi 20 ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ । ਇਸ ਲਈ ਅਭਮਾਨ ਨਾ ਕਰ ਸਗੋਂ ਡਰ ।
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
Colossians 3:16 in Panjabi 16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ ।
1 Thessalonians 1:9 in Panjabi 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ ।
1 Timothy 1:3 in Panjabi 3 ਜਿਵੇਂ ਮੈਂ ਮਕਦੂਨਿਆ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ ।
1 Timothy 3:15 in Panjabi 15 ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ।
1 Timothy 4:10 in Panjabi 10 ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ ।
1 Timothy 5:21 in Panjabi 21 ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ ।
1 Timothy 6:13 in Panjabi 13 ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ।
2 Timothy 4:10 in Panjabi 10 ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥੱਸਲੁਨੀਕਿਯਾ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ ।
Titus 2:12 in Panjabi 12 ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜਿੰਦਗੀ ਨੂੰ ਬਤੀਤ ਕਰੀਏ ।
Titus 3:6 in Panjabi 6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ ।
James 1:9 in Panjabi 9 ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,
Revelation 18:6 in Panjabi 6 ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ ।