1 Timothy 6:2 in Panjabi 2 ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ । ਉਹ ਨਿਹਚਾਵਾਨ ਅਤੇ ਪਿਆਰੇ ਹਨ । ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ ।
Other Translations King James Version (KJV) And they that have believing masters, let them not despise them, because they are brethren; but rather do them service, because they are faithful and beloved, partakers of the benefit. These things teach and exhort.
American Standard Version (ASV) And they that have believing masters, let them not despise them, because they are brethren; but let them serve them the rather, because they that partake of the benefit are believing and beloved. These things teach and exhort.
Bible in Basic English (BBE) And let those whose masters are of the faith have respect for them because they are brothers, working for them the more readily, because those who take part in the good work are of the faith and are dear. Give orders and teaching about these things.
Darby English Bible (DBY) And they that have believing masters, let them not despise [them] because they are brethren; but let them the rather serve them with subjection, because they are faithful and beloved, who profit by the good and ready service [rendered]. These things teach and exhort.
World English Bible (WEB) Those who have believing masters, let them not despise them, because they are brothers, but rather let them serve them, because those who partake of the benefit are believing and beloved. Teach and exhort these things.
Young's Literal Translation (YLT) and those having believing masters, let them not slight `them', because they are brethren, but rather let them serve, because they are stedfast and beloved, who of the benefit are partaking. These things be teaching and exhorting;
Cross Reference Genesis 16:4 in Panjabi 4 ਉਹ ਹਾਜਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ । ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ ।
Numbers 16:3 in Panjabi 3 ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇੱਕਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬੱਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ । ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ ?
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Matthew 6:24 in Panjabi 24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ । ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ ।
Matthew 23:8 in Panjabi 8 ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
Romans 11:17 in Panjabi 17 ਪਰ ਜੇ ਟਹਿਣੀਆਂ ਵਿੱਚੋਂ ਕੁੱਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ ।
Galatians 3:26 in Panjabi 26 ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ ।
Galatians 5:6 in Panjabi 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ ।
Ephesians 1:1 in Panjabi 1 ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,
Ephesians 1:15 in Panjabi 15 ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ !
Ephesians 3:6 in Panjabi 6 ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ !
Colossians 1:2 in Panjabi 2 ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ ।
Colossians 1:4 in Panjabi 4 ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ ।
Colossians 3:11 in Panjabi 11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁੱਝ ਅਤੇ ਸਾਰਿਆਂ ਵਿੱਚ ਹੈ ।
Colossians 4:1 in Panjabi 1 ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ ।
2 Thessalonians 1:3 in Panjabi 3 ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ ।
1 Timothy 4:11 in Panjabi 11 ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ ।
1 Timothy 5:1 in Panjabi 1 ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ ।
Titus 2:1 in Panjabi 1 ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ ।
Titus 2:15 in Panjabi 15 ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ ।
Titus 3:8 in Panjabi 8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ । ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ ।
Philemon 1:5 in Panjabi 5 ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ।
Philemon 1:10 in Panjabi 10 ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
Hebrews 3:14 in Panjabi 14 ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
1 Peter 5:1 in Panjabi 1 ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,
2 Peter 2:10 in Panjabi 10 ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ । ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ ।
Jude 1:8 in Panjabi 8 ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ ।