1 Timothy 6:20 in Panjabi 20 ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁੜ-ਬੁੜ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ ।
Other Translations King James Version (KJV) O Timothy, keep that which is committed to thy trust, avoiding profane and vain babblings, and oppositions of science falsely so called:
American Standard Version (ASV) O Timothy, guard that which is committed unto `thee', turning away from the profane babblings and oppositions of the knowledge which is falsely so called;
Bible in Basic English (BBE) O Timothy, take good care of that which is given to you, turning away from the wrong and foolish talk and arguments of that knowledge which is falsely so named;
Darby English Bible (DBY) O Timotheus, keep the entrusted deposit, avoiding profane, vain babblings, and oppositions of false-named knowledge,
World English Bible (WEB) Timothy, guard that which is committed to you, turning away from the empty chatter and oppositions of the knowledge which is falsely so called;
Young's Literal Translation (YLT) O Timotheus, the thing entrusted guard thou, avoiding the profane vain-words and opposition of the falsely-named knowledge,
Cross Reference Acts 17:18 in Panjabi 18 ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁੱਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ ।
Acts 17:21 in Panjabi 21 ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਆਂ ਨਵੀਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ ।
Romans 1:22 in Panjabi 22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ ।
Romans 3:2 in Panjabi 2 ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ ।
1 Corinthians 1:19 in Panjabi 19 ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ ।
1 Corinthians 2:6 in Panjabi 6 ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ ।
1 Corinthians 3:19 in Panjabi 19 ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ ।
Colossians 2:8 in Panjabi 8 ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੁੱਖ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ ।
Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
2 Thessalonians 1:4 in Panjabi 4 ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ ।
2 Thessalonians 2:15 in Panjabi 15 ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ ।
1 Timothy 1:4 in Panjabi 4 ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ ।
1 Timothy 1:6 in Panjabi 6 ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ ।
1 Timothy 1:11 in Panjabi 11 ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ ।
1 Timothy 4:7 in Panjabi 7 ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ ।
1 Timothy 6:4 in Panjabi 4 ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁੱਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ ।
1 Timothy 6:11 in Panjabi 11 ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ , ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ ।
1 Timothy 6:14 in Panjabi 14 ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ ।
2 Timothy 1:12 in Panjabi 12 ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ ।
2 Timothy 2:1 in Panjabi 1 ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ ।
2 Timothy 2:16 in Panjabi 16 ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ ।
2 Timothy 3:14 in Panjabi 14 ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ ।
Titus 1:4 in Panjabi 4 ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਬੱਚਾ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
Titus 1:9 in Panjabi 9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ ।
Titus 1:14 in Panjabi 14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ ।
Titus 3:9 in Panjabi 9 ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫ਼ਲ ਅਤੇ ਵਿਅਰਥ ਹਨ ।
Revelation 3:3 in Panjabi 3 ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ । ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ ।