1 Timothy 6:4 in Panjabi 4 ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁੱਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ ।
Other Translations King James Version (KJV) He is proud, knowing nothing, but doting about questions and strifes of words, whereof cometh envy, strife, railings, evil surmisings,
American Standard Version (ASV) he is puffed up, knowing nothing, but doting about questionings and disputes of words, whereof cometh envy, strife, railings, evil surmisings,
Bible in Basic English (BBE) He has an over-high opinion of himself; being without knowledge, having only an unhealthy love of questionings and wars of words, from which come envy, fighting, cruel words, evil thoughts,
Darby English Bible (DBY) he is puffed up, knowing nothing, but sick about questions and disputes of words, out of which arise envy, strife, injurious words, evil suspicions,
World English Bible (WEB) he is conceited, knowing nothing, but obsessed with arguments, disputes, and word battles, from which come envy, strife, reviling, evil suspicions,
Young's Literal Translation (YLT) he is proud, knowing nothing, but doting about questions and word-striving, out of which doth come envy, strife, evil-speakings, evil-surmisings,
Cross Reference Proverbs 13:7 in Panjabi 7 ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ ।
Proverbs 25:14 in Panjabi 14 ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ ।
Proverbs 26:12 in Panjabi 12 ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ !
Isaiah 58:4 in Panjabi 4 ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ ।
Acts 8:9 in Panjabi 9 ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ ।
Acts 8:21 in Panjabi 21 ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ ।
Acts 15:2 in Panjabi 2 ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ ।
Acts 18:15 in Panjabi 15 ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ ।
Romans 2:8 in Panjabi 8 ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ ।
Romans 12:16 in Panjabi 16 ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ ।
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
Romans 14:1 in Panjabi 1 ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ ।
1 Corinthians 3:3 in Panjabi 3 ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ ?
1 Corinthians 3:18 in Panjabi 18 ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ । ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ ।
1 Corinthians 8:1 in Panjabi 1 ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ । ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ ।
1 Corinthians 11:16 in Panjabi 16 ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ ।
1 Corinthians 11:18 in Panjabi 18 ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ ।
2 Corinthians 11:20 in Panjabi 20 ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ ।
Galatians 5:15 in Panjabi 15 ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ ! ।
Galatians 5:20 in Panjabi 20 ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
Galatians 5:26 in Panjabi 26 ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ ।
Galatians 6:3 in Panjabi 3 ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁੱਝ ਸਮਝੇ ਅਤੇ ਹੋਵੇ ਕੁੱਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ।
Philippians 1:15 in Panjabi 15 ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ ।
Philippians 2:3 in Panjabi 3 ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁੱਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ ।
Philippians 2:14 in Panjabi 14 ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ ।
Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।
1 Timothy 1:4 in Panjabi 4 ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ ।
1 Timothy 1:7 in Panjabi 7 ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ ।
1 Timothy 3:6 in Panjabi 6 ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ ।
2 Timothy 2:14 in Panjabi 14 ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁੱਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ ।
2 Timothy 2:23 in Panjabi 23 ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ ।
2 Timothy 3:4 in Panjabi 4 ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ ।
Titus 3:9 in Panjabi 9 ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫ਼ਲ ਅਤੇ ਵਿਅਰਥ ਹਨ ।
James 1:19 in Panjabi 19 ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ ।
James 2:14 in Panjabi 14 ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ ?
James 4:1 in Panjabi 1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ?
James 4:5 in Panjabi 5 ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ ?
1 Peter 2:1 in Panjabi 1 ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
2 Peter 2:12 in Panjabi 12 ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
Jude 1:10 in Panjabi 10 ਪਰ ਇਹ ਲੋਕ ਜੋ ਕੁੱਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁੱਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ ।
Jude 1:16 in Panjabi 16 ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ ।
Revelation 3:17 in Panjabi 17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ ।