1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
Other Translations King James Version (KJV) But they that will be rich fall into temptation and a snare, and into many foolish and hurtful lusts, which drown men in destruction and perdition.
American Standard Version (ASV) But they that are minded to be rich fall into a temptation and a snare and many foolish and hurtful lusts, such as drown men in destruction and perdition.
Bible in Basic English (BBE) But those who have a desire for wealth are falling into danger, and are taken as in a net by a number of foolish and damaging desires, through which men are overtaken by death and destruction.
Darby English Bible (DBY) But those who desire to be rich fall into temptation and a snare, and many unwise and hurtful lusts, which plunge men into destruction and ruin.
World English Bible (WEB) But those who are determined to be rich fall into a temptation and a snare and many foolish and harmful lusts, such as drown men in ruin and destruction.
Young's Literal Translation (YLT) and those wishing to be rich, do fall into temptation and a snare, and many desires, foolish and hurtful, that sink men into ruin and destruction,
Cross Reference Genesis 13:10 in Panjabi 10 ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ । ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ਼ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ ।
Numbers 22:17 in Panjabi 17 ਕਿਉਂ ਜੋ ਮੈਂ ਤੁਹਾਡਾ ਵੱਡਾ ਆਦਰ-ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ ।
Numbers 31:8 in Panjabi 8 ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰੱਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ ।
Deuteronomy 7:25 in Panjabi 25 ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ ।
Joshua 7:11 in Panjabi 11 ਇਸਰਾਏਲ ਨੇ ਪਾਪ ਕੀਤਾ ਹੈ । ਹਾਂ, ਉਹਨਾਂ ਨੇ ਮੇਰੇ ਨੇਮ ਦਾ ਜਿਸ ਦਾ ਉਹਨਾਂ ਨੂੰ ਹੁਕਮ ਦਿੱਤਾ ਸੀ ਉਲੰਘਣ ਕੀਤਾ ਹੈ । ਹਾਂ, ਉਹਨਾਂ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚੋਂ ਕੁਝ ਲੈ ਲਈਆਂ ਹਨ, ਚੋਰੀ ਕਰ ਲਈਆਂ ਹਨ, ਧੋਖਾ ਵੀ ਕੀਤਾ ਹੈ ਅਤੇ ਆਪਣੇ ਸਮਾਨ ਵਿੱਚ ਰਲਾ ਲਈਆਂ ਹਨ ।
Joshua 7:24 in Panjabi 24 ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਖੋਤੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਖੱਡ ਵਿੱਚ ਉੱਪਰ ਲੈ ਆਏ ।
2 Kings 5:20 in Panjabi 20 ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ । ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ ।”
Psalm 11:6 in Panjabi 6 ਉਹ ਦੁਸ਼ਟਾ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
Proverbs 1:17 in Panjabi 17 ਕਿਸੇ ਪੰਛੀ ਦੇ ਵੇਖਦਿਆਂ ਜਾਲ ਵਿਛਾਉਣਾ ਵਿਅਰਥ ਹੈ ।
Proverbs 15:27 in Panjabi 27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ ।
Proverbs 20:21 in Panjabi 21 ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ ।
Proverbs 21:6 in Panjabi 6 ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ ।
Proverbs 22:16 in Panjabi 16 ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ ।
Proverbs 23:4 in Panjabi 4 ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ ।
Proverbs 28:20 in Panjabi 20 ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ ।
Isaiah 5:8 in Panjabi 8 ਹਾਇ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ !
Hosea 12:7 in Panjabi 7 ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ ।
Amos 8:4 in Panjabi 4 “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ਼ ਕਰਨਾ ਚਾਹੁੰਦੇ ਹੋ”, ਸੁਣੋ !
Zechariah 11:5 in Panjabi 5 ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ ।
Matthew 13:22 in Panjabi 22 ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁੱਝ ਵੀ ਫਲ ਨਹੀਂ ਦਿੰਦਾ ।
Matthew 19:22 in Panjabi 22 ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ ।
Matthew 26:15 in Panjabi 15 ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ ।
Matthew 27:3 in Panjabi 3 ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
Mark 4:19 in Panjabi 19 ਅਤੇ ਦੁਨੀਆਂ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ ।
Luke 21:35 in Panjabi 35 ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ ।
Acts 5:4 in Panjabi 4 ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ ।
Acts 8:20 in Panjabi 20 ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ !
Ephesians 4:22 in Panjabi 22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ !
1 Timothy 1:9 in Panjabi 9 ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ ।
1 Timothy 3:7 in Panjabi 7 ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ ।
2 Timothy 2:26 in Panjabi 26 ਸੁਚੇਤ ਹੋ ਕੇ ਸ਼ੈਤਾਨ ਦੀ ਫਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ ।
James 5:1 in Panjabi 1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ !
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:15 in Panjabi 15 ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ ।
1 John 2:15 in Panjabi 15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ । ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ ।
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।