2 Chronicles 14:11 in Panjabi 11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰਾਵਰ ਅਤੇ ਕਮਜ਼ੋਰ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ । ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ । ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ । ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ !
Other Translations King James Version (KJV) And Asa cried unto the LORD his God, and said, LORD, it is nothing with thee to help, whether with many, or with them that have no power: help us, O LORD our God; for we rest on thee, and in thy name we go against this multitude. O LORD, thou art our God; let no man prevail against thee.
American Standard Version (ASV) And Asa cried unto Jehovah his God, and said, Jehovah, there is none besides thee to help, between the mighty and him that hath no strength: help us, O Jehovah our God; for we rely on thee, and in thy name are we come against this multitude. O Jehovah, thou art our God; let not man prevail against thee.
Bible in Basic English (BBE) And Asa made prayer to the Lord his God and said, Lord, you only are able to give help against the strong to him who has no strength; come to our help, O Lord our God, for our hope is in you, and in your name we have come out against this great army. O Lord, you are our God; let not man's power be greater than yours.
Darby English Bible (DBY) And Asa cried unto Jehovah his God, and said, Jehovah, it maketh no difference to thee to help, whether there be much or no power: help us, O Jehovah our God, for we rely on thee, and in thy name have we come against this multitude. Jehovah, thou art our God; let not man prevail against thee.
Webster's Bible (WBT) And Asa cried to the LORD his God, and said, LORD, it is nothing with thee to help, whether with many, or with them that have no power: help us, O LORD our God; for we rest on thee, and in thy name we go against this multitude. O LORD, thou art our God; let not man prevail against thee.
World English Bible (WEB) Asa cried to Yahweh his God, and said, Yahweh, there is none besides you to help, between the mighty and him who has no strength: help us, Yahweh our God; for we rely on you, and in your name are we come against this multitude. Yahweh, you are our God; don't let man prevail against you.
Young's Literal Translation (YLT) And Asa calleth unto Jehovah his God, and saith, `Jehovah! it is nothing with Thee to help, between the mighty and those who have no power; help us, O Jehovah, our God, for on Thee we have leant, and in Thy name we have come against this multitude; O Jehovah, our God thou `art'; let him not prevail with Thee -- mortal man!
Cross Reference Exodus 14:10 in Panjabi 10 ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ ।
Leviticus 26:8 in Panjabi 8 ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ ।
Deuteronomy 32:27 in Panjabi 27 ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ, ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ ।
Deuteronomy 32:30 in Panjabi 30 ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ ? ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ, ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,
Deuteronomy 32:36 in Panjabi 36 ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ, ਜਦ ਉਹ ਵੇਖੇਗਾ ਕਿ ਉਨ੍ਹਾਂ ਦਾ ਬਲ ਜਾਂਦਾ ਰਿਹਾ, ਅਤੇ ਨਾ ਕੋਈ ਬੰਦੀ ਰਿਹਾ, ਨਾ ਕੋਈ ਖੁੱਲ੍ਹਾ ।
Joshua 7:8 in Panjabi 8 ਹੇ ਪ੍ਰਭੂ, ਮੈਂ ਹੁਣ ਕੀ ਆਖਾਂ ਜਦ ਇਸਰਾਏਲ ਨੇ ਆਪਣੇ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਹੈ ?
Judges 7:7 in Panjabi 7 ਤਾਂ ਯਹੋਵਾਹ ਨੇ ਗਿਦਊਨ ਨੂੰ ਕਿਹਾ, “ਮੈਂ ਇਨ੍ਹਾਂ ਤਿੰਨ ਸੌ ਮਨੁੱਖਾਂ ਨਾਲ ਜਿਨ੍ਹਾਂ ਨੇ ਚਪ-ਚਪ ਕਰ ਕੇ ਪਾਣੀ ਪੀਤਾ ਹੈ, ਤੁਹਾਨੂੰ ਬਚਾਵਾਂਗਾ ਅਤੇ ਮਿਦਯਾਨੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ ਅਤੇ ਬਾਕੀ ਸਾਰੇ ਲੋਕ ਆਪੋ ਆਪਣੇ ਘਰਾਂ ਨੂੰ ਮੁੜ ਜਾਣ ।
1 Samuel 2:9 in Panjabi 9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ ।
1 Samuel 14:6 in Panjabi 6 ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ ।
1 Samuel 17:35 in Panjabi 35 ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ ।
1 Samuel 17:45 in Panjabi 45 ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ !
1 Kings 20:27 in Panjabi 27 ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹ ਇਸ ਤਰ੍ਹਾਂ ਜਾਪਦੇ ਸਨ ਜਿੱਕਰ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ ।
1 Chronicles 5:20 in Panjabi 20 ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ
2 Chronicles 13:12 in Panjabi 12 ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ । ਹੇ ਇਸਰਾਇਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ !
2 Chronicles 13:14 in Panjabi 14 ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ
2 Chronicles 13:18 in Panjabi 18 ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ
2 Chronicles 18:31 in Panjabi 31 ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਟ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ
2 Chronicles 20:12 in Panjabi 12 ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
2 Chronicles 32:8 in Panjabi 8 ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
2 Chronicles 32:20 in Panjabi 20 ਤਾਂ ਹਿਜਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
Psalm 9:19 in Panjabi 19 ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ ! ਤੇਰੇ ਸਨਮੁੱਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ ।
Psalm 18:6 in Panjabi 6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ । ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ ।
Psalm 20:5 in Panjabi 5 ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ । ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ ।
Psalm 20:7 in Panjabi 7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।
Psalm 22:5 in Panjabi 5 ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ ।
Psalm 34:6 in Panjabi 6 ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ ।
Psalm 37:5 in Panjabi 5 ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ ।
Psalm 50:15 in Panjabi 15 ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ ।
Psalm 79:9 in Panjabi 9 ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ ।
Psalm 91:15 in Panjabi 15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
Psalm 120:1 in Panjabi 1 ਯਾਤਰਾ ਦਾ ਗੀਤ ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ ।
Proverbs 18:10 in Panjabi 10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ ।
Isaiah 2:22 in Panjabi 22 ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ ?
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 26:13 in Panjabi 13 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ ।
Isaiah 40:29 in Panjabi 29 ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Jeremiah 1:19 in Panjabi 19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ ।
Amos 5:9 in Panjabi 9 ਜਿਹੜਾ ਛੇਤੀ ਨਾਲ ਬਲਵਾਨ ਦਾ ਵਿਨਾਸ਼ ਕਰ ਦਿੰਦਾ ਹੈ ਅਤੇ ਗੜ੍ਹਾਂ ਨੂੰ ਵੀ ਤਬਾਹ ਕਰ ਦਿੰਦਾ ਹੈ !
Zechariah 2:8 in Panjabi 8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਉਸ ਦੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ ।
Matthew 16:18 in Panjabi 18 ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁੱਝ ਵੱਸ ਨਾ ਚੱਲੇਗਾ ।
John 14:1 in Panjabi 1 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ ।
John 14:27 in Panjabi 27 “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ । ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ । ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ ।”
Acts 2:21 in Panjabi 21 ਅਤੇ ਅਜਿਹਾ ਹੋਵੇਗਾ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲਵੇਗਾ ਉਹ ਬਚਾਇਆ ਜਾਵੇਗਾ ।
Acts 3:16 in Panjabi 16 ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ । ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ ।
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?
Romans 8:31 in Panjabi 31 ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।