2 Chronicles 15:2 in Panjabi 2 ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ । ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ । ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
Other Translations King James Version (KJV) And he went out to meet Asa, and said unto him, Hear ye me, Asa, and all Judah and Benjamin; The LORD is with you, while ye be with him; and if ye seek him, he will be found of you; but if ye forsake him, he will forsake you.
American Standard Version (ASV) and he went out to meet Asa, and said unto him, Hear ye me, Asa, and all Judah and Benjamin: Jehovah is with you, while ye are with him; and if ye seek him, he will be found of you; but if ye forsake him, he will forsake you.
Bible in Basic English (BBE) And he came face to face with Asa and said to him, Give ear to me, Asa and all Judah and Benjamin: the Lord is with you while you are with him; if your heart's desire is for him, he will be near you, but if you give him up, he will give you up.
Darby English Bible (DBY) And he went out to meet Asa, and said to him, Hear ye me, Asa, and all Judah and Benjamin: Jehovah is with you while ye are with him; and if ye seek him he will be found of you, but if ye forsake him he will forsake you.
Webster's Bible (WBT) And he went out to meet Asa, and said to him, Hear ye me, Asa, and all Judah and Benjamin; The LORD is with you, while ye are with him; and if ye seek him, he will be found of you; but if ye forsake him, he will forsake you.
World English Bible (WEB) and he went out to meet Asa, and said to him, Hear you me, Asa, and all Judah and Benjamin: Yahweh is with you, while you are with him; and if you seek him, he will be found of you; but if you forsake him, he will forsake you.
Young's Literal Translation (YLT) and he goeth out before Asa, and saith to him, `Hear, me, Asa, and all Judah and Benjamin; Jehovah `is' with you -- in your being with Him, and if ye seek Him, He is found of you, and if ye forsake Him, He forsaketh you;
Cross Reference Deuteronomy 20:1 in Panjabi 1 ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ।
Judges 9:7 in Panjabi 7 ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਹਾੜ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ ।
2 Kings 21:14 in Panjabi 14 ਅਤੇ ਮੈਂ ਆਪਣੇ ਵਿਰਸੇ ਦੇ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ ।
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
2 Chronicles 12:1 in Panjabi 1 ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
2 Chronicles 13:4 in Panjabi 4 ਅਬੀਯਾਹ ਸਮਾਰੀਮ ਦੇ ਪਰਬਤ ਉੱਤੇ ਜੋ ਅਫਰਾਈਮ ਦੇ ਪਹਾੜ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ !
2 Chronicles 13:12 in Panjabi 12 ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ । ਹੇ ਇਸਰਾਇਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ !
2 Chronicles 15:4 in Panjabi 4 ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ
2 Chronicles 15:15 in Panjabi 15 ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ ਬਾਗ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫੇਰਿਓਂ ਅਰਾਮ ਦਿੱਤਾ
2 Chronicles 20:15 in Panjabi 15 ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਟ, ਤੁਸੀਂ ਸਾਰੇ ਸੁਣੋ ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਾਬਰੋ ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
2 Chronicles 20:17 in Panjabi 17 ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ ! ਨਾ ਡਰੋ, ਨਾ ਘਾਬਰੋ । ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
2 Chronicles 20:20 in Panjabi 20 ਅਤੇ ਉਹ ਸਵੇਰੇ ਹੀ ਉੱਠ ਕੇ ਤਕੋਅ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਟ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ । ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
2 Chronicles 24:20 in Panjabi 20 ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ । ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
2 Chronicles 32:8 in Panjabi 8 ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
2 Chronicles 33:12 in Panjabi 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
Psalm 49:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਭਜਨ ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ !
Isaiah 7:13 in Panjabi 13 ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ । ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ ?
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Jeremiah 29:12 in Panjabi 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
Matthew 7:7 in Panjabi 7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ ।
Matthew 13:9 in Panjabi 9 ਜਿਸ ਦੇ ਕੰਨ ਹੋਣ ਉਹ ਸੁਣੇ ।
Romans 11:1 in Panjabi 1 ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ ? ਕਦੇ ਨਹੀਂ ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ ।
Hebrews 10:38 in Panjabi 38 ਪਰ ਮੇਰਾ ਧਰਮੀ ਬੰਦਾ ਵਿਸ਼ਵਾਸ ਤੋਂ ਜੀਵੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
James 4:8 in Panjabi 8 ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ ।
Revelation 2:7 in Panjabi 7 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ।
Revelation 2:11 in Panjabi 11 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੇਗੀ ।
Revelation 2:17 in Panjabi 17 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ ।
Revelation 2:29 in Panjabi 29 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 3:6 in Panjabi 6 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 3:13 in Panjabi 13 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 3:22 in Panjabi 22 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।