2 Chronicles 19:7 in Panjabi 7 ਹੁਣ ਯਹੋਵਾਹ ਦਾ ਭੈ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
Other Translations King James Version (KJV) Wherefore now let the fear of the LORD be upon you; take heed and do it: for there is no iniquity with the LORD our God, nor respect of persons, nor taking of gifts.
American Standard Version (ASV) Now therefore let the fear of Jehovah be upon you; take heed and do it: for there is no iniquity with Jehovah our God, nor respect of persons, nor taking of bribes.
Bible in Basic English (BBE) So now let the fear of the Lord be in you; do your work with care; for in the Lord our God there is no evil, or respect for high position, or taking of payment to do wrong.
Darby English Bible (DBY) And now, let the terror of Jehovah be upon you; be careful what ye do, for there is no iniquity with Jehovah, nor respect of persons, nor taking of presents.
Webster's Bible (WBT) Wherefore now let the fear of the LORD be upon you; take heed and do it: for there is no iniquity with the LORD our God, nor respect of persons, nor taking of gifts.
World English Bible (WEB) Now therefore let the fear of Yahweh be on you; take heed and do it: for there is no iniquity with Yahweh our God, nor respect of persons, nor taking of bribes.
Young's Literal Translation (YLT) and now, let fear of Jehovah be upon you, observe and do, for there is not with Jehovah our God perverseness, and acceptance of faces, and taking of a bribe.'
Cross Reference Genesis 18:25 in Panjabi 25 ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ । ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ ।
Genesis 42:18 in Panjabi 18 ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ।
Exodus 18:21 in Panjabi 21 ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ । ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ ।
Exodus 18:25 in Panjabi 25 ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ।
Exodus 23:8 in Panjabi 8 ਤੂੰ ਵੱਢੀ ਨਾ ਖਾਹ ਕਿਉਂ ਜੋ ਵੱਢੀ ਤੇਜ ਨਿਗਾਹ ਵਾਲੇ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ ।
Deuteronomy 10:17 in Panjabi 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
Deuteronomy 16:18 in Panjabi 18 ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Nehemiah 5:15 in Panjabi 15 ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈ ਮੰਨਦਾ ਸੀ ।
Job 34:19 in Panjabi 19 ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ !
Isaiah 1:23 in Panjabi 23 ਤੇਰੇ ਹਾਕਮ ਜਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ ।
Isaiah 33:15 in Panjabi 15 ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ ।
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Matthew 22:16 in Panjabi 16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ।
Acts 10:34 in Panjabi 34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ।
Romans 2:11 in Panjabi 11 ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ ।
Romans 3:5 in Panjabi 5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ ? ( ਮੈਂ ਲੋਕਾਂ ਵਾਂਗੂੰ ਆਖਦਾ ਹਾਂ )
Romans 9:14 in Panjabi 14 ਫੇਰ ਅਸੀਂ ਕੀ ਆਖੀਏ ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ ? ਕਦੇ ਨਹੀਂ !
Galatians 2:6 in Panjabi 6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁੱਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁੱਝ ਪ੍ਰਾਪਤ ਨਹੀਂ ਹੋਇਆ ।
Ephesians 6:9 in Panjabi 9 ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ !
Colossians 3:25 in Panjabi 25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ ।
1 Peter 1:17 in Panjabi 17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।