2 Chronicles 32:25 in Panjabi 25 ਪਰ ਹਿਜਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
Other Translations King James Version (KJV) But Hezekiah rendered not again according to the benefit done unto him; for his heart was lifted up: therefore there was wrath upon him, and upon Judah and Jerusalem.
American Standard Version (ASV) But Hezekiah rendered not again according to the benefit done unto him; for his heart was lifted up: therefore there was wrath upon him, and upon Judah and Jerusalem.
Bible in Basic English (BBE) But Hezekiah did not do as had been done to him; for his heart was lifted up in pride; and so wrath came on him and on Judah and Jerusalem.
Darby English Bible (DBY) But Hezekiah rendered not again according to the benefit [done] to him, for his heart was lifted up; and there was wrath upon him, and upon Judah and Jerusalem.
Webster's Bible (WBT) But Hezekiah rendered not again according to the benefit done to him; for his heart was lifted up: therefore there was wrath upon him, and upon Judah and Jerusalem.
World English Bible (WEB) But Hezekiah didn't render again according to the benefit done to him; for his heart was lifted up: therefore there was wrath on him, and on Judah and Jerusalem.
Young's Literal Translation (YLT) and Hezekiah hath not returned according to the deed `done' unto him, for his heart hath been lofty, and there is wrath upon him, and upon Judah and Jerusalem;
Cross Reference Deuteronomy 8:12 in Panjabi 12 ਅਜਿਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ,
Deuteronomy 8:17 in Panjabi 17 ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ ।
Deuteronomy 32:6 in Panjabi 6 ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ ?
2 Samuel 24:1 in Panjabi 1 ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫਿਰ ਭੜਕਿਆ, ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਉਭਾਰਿਆ, ਕਿ ਜਾ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ ।
2 Samuel 24:10 in Panjabi 10 ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ ।
2 Kings 14:10 in Panjabi 10 ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘੁਮੰਡ ਤੈਨੂੰ ਚੁੱਕਦਾ ਹੈ । ਘਰ ਵਿੱਚ ਰਹਿ ਕੇ ਘੁਮੰਡ ਕਰ । ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ ?
2 Kings 20:13 in Panjabi 13 ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ ਖਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ ਖਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ । ਉਹ ਦੇ ਮਹਿਲ ਤੇ ਉਹ ਦੇ ਸਾਰੇ ਰਾਜ ਵਿੱਚ ਕੁਝ ਅਜਿਹਾ ਨਹੀਂ ਸੀ, ਜੋ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਾ ਵਿਖਾਇਆ ।
1 Chronicles 21:1 in Panjabi 1 ਸ਼ਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ ।
1 Chronicles 21:12 in Panjabi 12 ਜਾਂ ਤਿੰਨ ਸਾਲਾਂ ਦਾ ਅੰਨ ਕਾਲ ਹੋਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ । ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਆਪਣੇ ਭੇਜਣ ਵਾਲੇ ਨੂੰ ਕੀ ਉੱਤਰ ਦੇਵਾਂ ?
2 Chronicles 19:2 in Panjabi 2 ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਟ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
2 Chronicles 24:18 in Panjabi 18 ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾਂ ਅਤੇ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਇਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ
2 Chronicles 25:19 in Panjabi 19 ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘੁਮੰਡ ਤੈਨੂੰ ਚੁੱਕਦਾ ਹੈ । ਘਰੇ ਰਹੁ । ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ ? ।
2 Chronicles 26:16 in Panjabi 16 ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
2 Chronicles 32:31 in Panjabi 31 ਤਾਂ ਵੀ ਬਾਬਲ ਦੇ ਸਰਦਾਰਾਂ ਦੇ ਏਲਚੀਆਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ ।
Psalm 116:12 in Panjabi 12 ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ ?
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Ezekiel 28:5 in Panjabi 5 ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ ।
Ezekiel 28:17 in Panjabi 17 ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ਼ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ ।
Daniel 5:20 in Panjabi 20 ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ ।
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Hosea 14:2 in Panjabi 2 ਆਪਣੇ ਨਾਲ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਨੂੰ ਭੇਟ ਚੜ੍ਹਾਵਾਂਗੇ ।
Habakkuk 2:4 in Panjabi 4 ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ ।
Luke 17:17 in Panjabi 17 ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ ? ਤਾਂ ਬਾਕੀ ਨੌ ਕਿੱਥੇ ਹਨ ?
2 Corinthians 12:7 in Panjabi 7 ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ ।
1 Timothy 3:6 in Panjabi 6 ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ