2 Chronicles 6:14 in Panjabi 14 ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ
Other Translations King James Version (KJV) And said, O LORD God of Israel, there is no God like thee in the heaven, nor in the earth; which keepest covenant, and showest mercy unto thy servants, that walk before thee with all their hearts:
American Standard Version (ASV) and he said, O Jehovah, the God of Israel, there is no God like thee, in heaven, or on earth; who keepest covenant and lovingkindness with thy servants, that walk before thee with all their heart;
Bible in Basic English (BBE) And he said, O Lord, the God of Israel, there is no God like you in heaven or on earth; keeping faith and mercy unchanging for your servants, while they go in your ways with all their hearts;
Darby English Bible (DBY) and said, Jehovah, God of Israel! there is no God like thee, in the heavens or on the earth, who keepest covenant and mercy with thy servants that walk before thee with all their heart;
Webster's Bible (WBT) And said, O LORD God of Israel, there is no God like thee in the heaven, nor on the earth; who keepest covenant, and showest mercy to thy servants, that walk before thee with all their hearts:
World English Bible (WEB) and he said, Yahweh, the God of Israel, there is no God like you, in heaven, or on earth; who keep covenant and loving kindness with your servants, who walk before you with all their heart;
Young's Literal Translation (YLT) and saith, `O Jehovah God of Israel, there is not like Thee a god in the heavens and in the earth, keeping the covenant and the kindness for Thy servants who are walking before Thee with all their heart;
Cross Reference Genesis 5:24 in Panjabi 24 ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ ।
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
Genesis 33:20 in Panjabi 20 ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ ।
Genesis 35:10 in Panjabi 10 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ । ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ ।
Exodus 3:15 in Panjabi 15 ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ । ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ । ”
Exodus 15:11 in Panjabi 11 ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈ ਦਾਇਕ ਅਤੇ ਅਚਰਜ ਕੰਮਾਂ ਵਾਲਾ ?
Deuteronomy 4:39 in Panjabi 39 ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ ।
Deuteronomy 7:9 in Panjabi 9 ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ ।
2 Samuel 7:22 in Panjabi 22 ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿਥੋਂ ਤੱਕ ਅਸੀਂ ਆਪਣੇ ਕੰਨੀਂ ਸੁਣਿਆ ਹੈ ਕੋਈ ਤੇਰੇ ਵਰਗਾ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ ।
1 Kings 3:6 in Panjabi 6 ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ ।
1 Kings 6:12 in Panjabi 12 ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ ।
1 Kings 8:23 in Panjabi 23 ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਵਰਗਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ ।
1 Kings 18:36 in Panjabi 36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ ।
1 Chronicles 29:10 in Panjabi 10 ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ
1 Chronicles 29:20 in Panjabi 20 ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਧੰਨ ਆਖੋ ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ
Nehemiah 1:5 in Panjabi 5 “ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈ ਯੋਗ ਪਰਮੇਸ਼ੁਰ ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,
Psalm 86:8 in Panjabi 8 ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ ।
Psalm 89:6 in Panjabi 6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ ? ਦੇਵਤਿਆਂ ਦੇ ਪੁੱਤਰਾਂ ਵਿਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ ?
Psalm 89:8 in Panjabi 8 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
Psalm 89:28 in Panjabi 28 ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
Psalm 103:17 in Panjabi 17 ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
Jeremiah 10:6 in Panjabi 6 ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ ।
Jeremiah 10:16 in Panjabi 16 ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾ ਦਾ ਯਹੋਵਾਹ ਉਸ ਦਾ ਨਾਮ ਹੈ ।
Daniel 9:4 in Panjabi 4 ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Luke 1:6 in Panjabi 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ ।
Luke 1:50 in Panjabi 50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ ।
Luke 1:54 in Panjabi 54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
Luke 1:72 in Panjabi 72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
1 Thessalonians 2:12 in Panjabi 12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।