2 Corinthians 1:4 in Panjabi 4 ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ ।
Other Translations King James Version (KJV) Who comforteth us in all our tribulation, that we may be able to comfort them which are in any trouble, by the comfort wherewith we ourselves are comforted of God.
American Standard Version (ASV) who comforteth us in all our affliction, that we may be able to comfort them that are in any affliction, through the comfort wherewith we ourselves are comforted of God.
Bible in Basic English (BBE) Who gives us comfort in all our troubles, so that we may be able to give comfort to others who are in trouble, through the comfort with which we ourselves are comforted by God.
Darby English Bible (DBY) who encourages us in all our tribulation, that we may be able to encourage those who are in any tribulation whatever, through the encouragement with which we ourselves are encouraged of God.
World English Bible (WEB) who comforts us in all our affliction, that we may be able to comfort those who are in any affliction, through the comfort with which we ourselves are comforted by God.
Young's Literal Translation (YLT) who is comforting us in all our tribulation, for our being able to comfort those in any tribulation through the comfort with which we are comforted ourselves by God;
Cross Reference Psalm 32:5 in Panjabi 5 ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ । ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ । ਸਲਹ ।
Psalm 32:7 in Panjabi 7 ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ । ਸਲਹ ।
Psalm 34:2 in Panjabi 2 ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ , ਦੀਨ ਲੋਕ ਸੁਣ ਕੇ ਆਨੰਦ ਹੋਣਗੇ ।
Psalm 66:16 in Panjabi 16 ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁੱਝ ਕੀਤਾ ਹੈ ।
Psalm 86:17 in Panjabi 17 ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ ।
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ ।
Isaiah 40:1 in Panjabi 1 ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ ।
Isaiah 49:10 in Panjabi 10 ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ ।
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Isaiah 52:9 in Panjabi 9 ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ ।
Isaiah 66:12 in Panjabi 12 ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ ।
John 14:16 in Panjabi 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ ।
John 14:18 in Panjabi 18 ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ । ਮੈਂ ਤੁਹਾਡੇ ਕੋਲ ਆਵਾਂਗਾ ।
John 14:26 in Panjabi 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
2 Corinthians 1:5 in Panjabi 5 ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ ।
2 Corinthians 7:6 in Panjabi 6 ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ ।
2 Corinthians 7:13 in Panjabi 13 ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਅਨੰਦ ਕੀਤਾ ਕਿਉਂ ਜੋ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ ।
Philippians 1:14 in Panjabi 14 ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ ।
1 Thessalonians 4:18 in Panjabi 18 ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ ।
1 Thessalonians 5:11 in Panjabi 11 ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ ।
2 Thessalonians 2:16 in Panjabi 16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ ।
Hebrews 12:12 in Panjabi 12 ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ ।