2 Corinthians 10:1 in Panjabi 1 ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ।
Other Translations King James Version (KJV) Now I Paul myself beseech you by the meekness and gentleness of Christ, who in presence am base among you, but being absent am bold toward you:
American Standard Version (ASV) Now I Paul myself entreat you by the meekness and gentleness of Christ, I who in your presence am lowly among you, but being absent am of good courage toward you:
Bible in Basic English (BBE) Now I, Paul, myself make request to you by the quiet and gentle behaviour of Christ, I who am poor in spirit when with you, but who say what is in my mind to you without fear when I am away from you:
Darby English Bible (DBY) But I myself, Paul, entreat you by the meekness and gentleness of the Christ, who, as to appearance, [when present] [am] mean among you, but absent am bold towards you;
World English Bible (WEB) Now I Paul, myself, entreat you by the humility and gentleness of Christ; I who in your presence am lowly among you, but being absent am of good courage toward you.
Young's Literal Translation (YLT) And I, Paul, myself, do call upon you -- through the meekness and gentleness of the Christ -- who in presence, indeed `am' humble among you, and being absent, have courage toward you,
Cross Reference Psalm 45:4 in Panjabi 4 ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ !
Isaiah 42:3 in Panjabi 3 ਉਹ ਕੁਚਲੇ ਹੋਏ ਕਾਨੇ ਨੂੰ ਨਾ ਭੰਨੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ ।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Matthew 11:29 in Panjabi 29 ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ ।
Matthew 12:19 in Panjabi 19 ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ ।
Matthew 21:5 in Panjabi 5 ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ ।
Acts 8:32 in Panjabi 32 ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ !
Romans 10:20 in Panjabi 20 ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 15:15 in Panjabi 15 ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ ।
1 Corinthians 2:3 in Panjabi 3 ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ ।
1 Corinthians 4:10 in Panjabi 10 ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ । ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ । ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ ।
1 Corinthians 16:21 in Panjabi 21 ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ ।
2 Corinthians 3:12 in Panjabi 12 ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ ।
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
2 Corinthians 7:4 in Panjabi 4 ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿਖੇ ਮੇਰਾ ਬਹੁਤ ਮਾਣ ਹੈ । ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ । ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆ ਨਹੀਂ ਸਮਾਉਦਾ ।
2 Corinthians 10:2 in Panjabi 2 ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ ।
2 Corinthians 10:7 in Panjabi 7 ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ ।
2 Corinthians 10:10 in Panjabi 10 ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ ।
2 Corinthians 11:21 in Panjabi 21 ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ ( ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ ) ਮੈਂ ਵੀ ਦਲੇਰ ਹਾਂ ।
2 Corinthians 11:30 in Panjabi 30 ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ ।
2 Corinthians 12:5 in Panjabi 5 ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ ।
2 Corinthians 12:7 in Panjabi 7 ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ ।
2 Corinthians 13:2 in Panjabi 2 ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਪਹਿਲਾਂ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ !
Galatians 4:13 in Panjabi 13 ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ ।
Galatians 5:2 in Panjabi 2 ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁੱਝ ਲਾਭ ਨਾ ਹੋਵੇਗਾ ।
Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
2 Thessalonians 3:17 in Panjabi 17 ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ । ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ । ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ ।
Philemon 1:9 in Panjabi 9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ ।
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
1 Peter 2:22 in Panjabi 22 ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।