2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
Other Translations King James Version (KJV) Are they ministers of Christ? (I speak as a fool) I am more; in labours more abundant, in stripes above measure, in prisons more frequent, in deaths oft.
American Standard Version (ASV) Are they ministers of Christ? (I speak as one beside himself) I more; in labors more abundantly, in prisons more abundantly, in stripes above measure, in deaths oft.
Bible in Basic English (BBE) Are they servants of Christ? (I am talking foolishly) I am more so; I have had more experience of hard work, of prisons, of blows more than measure, of death.
Darby English Bible (DBY) Are they ministers of Christ? (I speak as being beside myself) *I* above measure [so]; in labours exceedingly abundant, in stripes to excess, in prisons exceedingly abundant, in deaths oft.
World English Bible (WEB) Are they servants of Christ? (I speak as one beside himself) I am more so; in labors more abundantly, in prisons more abundantly, in stripes above measure, in deaths often.
Young's Literal Translation (YLT) ministrants of Christ are they? -- as beside myself I speak -- I more; in labours more abundantly, in stripes above measure, in prisons more frequently, in deaths many times;
Cross Reference Acts 9:16 in Panjabi 16 ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ ।
Acts 14:19 in Panjabi 19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ ।
Acts 16:23 in Panjabi 23 ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ !
Acts 20:23 in Panjabi 23 ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ ।
Acts 21:11 in Panjabi 11 ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ ।
Acts 24:26 in Panjabi 26 ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁੱਝ ਪੈਸਾ ਦੇਵੇਗਾ । ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ ।
Acts 25:14 in Panjabi 14 ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ ।
Acts 27:1 in Panjabi 1 ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ !
Acts 28:16 in Panjabi 16 ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l
Acts 28:30 in Panjabi 30 ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ !
Romans 8:36 in Panjabi 36 ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਨਾਸ ਹੋਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ ।
1 Corinthians 3:5 in Panjabi 5 ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ ।
1 Corinthians 4:1 in Panjabi 1 ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ ।
1 Corinthians 15:10 in Panjabi 10 ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ ।
1 Corinthians 15:30 in Panjabi 30 ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ ?
2 Corinthians 1:9 in Panjabi 9 ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ ।
2 Corinthians 3:6 in Panjabi 6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ ।
2 Corinthians 4:11 in Panjabi 11 ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ ।
2 Corinthians 6:4 in Panjabi 4 ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,
2 Corinthians 6:9 in Panjabi 9 ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
2 Corinthians 10:7 in Panjabi 7 ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ ।
2 Corinthians 11:5 in Panjabi 5 ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ ।
2 Corinthians 11:24 in Panjabi 24 ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ ਉਨ੍ਹਤਾਲੀ ਕੋਰੜੇ ਖਾਧੇ ।
2 Corinthians 12:11 in Panjabi 11 ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁੱਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁੱਝ ਘੱਟ ਨਹੀਂ ਹਾਂ ।
Ephesians 3:1 in Panjabi 1 ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ ।
Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
Ephesians 6:20 in Panjabi 20 ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ ।
Philippians 1:13 in Panjabi 13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ ।
Philippians 2:17 in Panjabi 17 ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ ।
Colossians 1:24 in Panjabi 24 ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
Colossians 1:29 in Panjabi 29 ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ ।
1 Thessalonians 3:2 in Panjabi 2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ ।
1 Timothy 4:6 in Panjabi 6 ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ ।
2 Timothy 1:8 in Panjabi 8 ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ ।
2 Timothy 1:16 in Panjabi 16 ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ ।
2 Timothy 2:9 in Panjabi 9 ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ ।
Philemon 1:9 in Panjabi 9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ ।
Hebrews 10:34 in Panjabi 34 ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ ।